ਖੰਨਾ : ਸਕੂਲੀ ਬੱਚਿਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਜ਼ਖਮੀਂ

Wednesday, Nov 27, 2019 - 09:27 AM (IST)

ਖੰਨਾ : ਸਕੂਲੀ ਬੱਚਿਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, ਕਈ ਜ਼ਖਮੀਂ

ਖੰਨਾ (ਬਿਪਨ) : ਖੰਨਾ ਨੇੜੇ ਬੀਜਾ 'ਚ ਬੁੱਧਵਾਰ ਤੜਕੇ ਸਵੇਰੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਦੀ ਇਕ ਟਰੱਕ ਨਾਲ ਭਿਆਨਕ ਟੱਕਰ ਹੋ ਗਈ, ਜਿਸ ਦੌਰਾਨ ਸਕੂਲੀ ਬੱਚਿਆਂ ਸਮੇਤ ਕਈ ਹੋਰ ਜ਼ਖਮੀਂ ਹੋ ਗਏ।

PunjabKesari

ਜਾਣਕਾਰੀ ਮੁਤਾਬਕ ਬੁੱਧਵਾਰ ਤੜਕੇ ਸਵੇਰੇ 4 ਵਜੇ ਦੇ ਕਰੀਬ ਜੀ. ਟੀ. ਰੋਡ 'ਤੇ ਇਕ ਟੂਰਿਸਟ ਬੱਸ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਮਾਤਾ ਵੈਸ਼ਨੋ ਦੇਵੀ ਤੋਂ ਪਾਣੀਪਤ ਵਾਪਸ ਲੈ ਕੇ ਜਾ ਰਹੀ ਸੀ ਕਿ ਅਚਾਨਕ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਬੱਚਿਆਂ ਸਮੇਤ ਕਈ ਹੋਰ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ ਭਰਤੀ ਕਰਾਇਆ ਗਿਆ। ਇਨ੍ਹਾਂ 'ਚੋਂ ਕਈ ਜ਼ਖਮੀਆਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।

PunjabKesari


author

Babita

Content Editor

Related News