ਹੋਲੇ ਮਹੱਲੇ ''ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਂਦੇ ਸ਼ਰਧਾਲੂ ਹਾਦਸੇ ਦਾ ਸ਼ਿਕਾਰ

Tuesday, Mar 15, 2022 - 11:07 AM (IST)

ਹੋਲੇ ਮਹੱਲੇ ''ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਂਦੇ ਸ਼ਰਧਾਲੂ ਹਾਦਸੇ ਦਾ ਸ਼ਿਕਾਰ

ਖੰਨਾ (ਵਿਪਨ) : ਹੋਲਾ ਮਹੱਲੇ ਦੇ ਮੌਕੇ 'ਤੇ ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਜਾ ਰਹੀ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ 9 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇੱਕ ਦੀ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਉਸ ਨੂੰ ਰੈਫ਼ਰ ਕੀਤਾ ਗਿਆ ਹੈ। ਜਾਣਕਾਰੀ ਮੁਕਾਬਕ ਇਸ ਜੱਥੇ ਨਾਲ ਜਾ ਰਹੇ ਇਕ ਸ਼ਰਧਾਲੂ ਨੇ ਦੱਸਿਆ ਕਿ ਉਹ ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਜ਼ਿਲ੍ਹਾ ਲੁਧਿਆਣਾ 'ਚ ਬਣਿਆ ਵਿਸ਼ਵ ਦਾ ਸਭ ਤੋਂ ਵੱਡਾ 'ਸੋਲਰ ਟ੍ਰੀ', ਜਾਣੋ ਕੀ ਹੈ ਖ਼ਾਸੀਅਤ (ਤਸਵੀਰਾਂ)

ਜਦੋਂ ਉਹ ਖੰਨਾ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਟਰੈਕਟਰ-ਟਰਾਲੀ ਦੀ ਹੁੱਕ ਟੁੱਟ ਗਈ। ਇਸ ਦੌਰਾਨ 9 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਚੰਗੀ ਗੱਲ ਇਹ ਰਹੀ ਕਿ ਟਰੈਕਟਰ-ਟਰਾਲੀ ਦੀ ਰਫ਼ਤਾਰ ਘੱਟ ਹੋਣ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨੌਜਵਾਨ ਦੀ ਹਵਸ ਦਾ ਸ਼ਿਕਾਰ 11 ਸਾਲਾ ਬੱਚੀ ਨੇ ਮੁੰਡੇ ਨੂੰ ਦਿੱਤਾ ਜਨਮ, ਮਾਪਿਆਂ ਅੱਗੇ ਇੰਝ ਖੁੱਲ੍ਹਿਆ ਭੇਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News