ਖੰਨਾ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

Tuesday, May 31, 2022 - 04:34 PM (IST)

ਖੰਨਾ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਖੰਨਾ (ਵਿਪਨ) : ਖੰਨਾ ਦੇ ਸਮਰਾਲਾ ਰੋਡ ਫਲਾਈਓਵਰ 'ਤੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰੋਬਿਨਪ੍ਰੀਤ ਸਿੰਘ ਵਾਸੀ ਪਿੰਡ ਮਾਜਰੀ, ਖੰਨਾ ਵੱਜੋਂ ਹੋਈ ਹੈ, ਜੋ ਕਿ ਕਾਲਜ 'ਚ ਬੀ. ਕਾਮ. ਦਾ ਵਿਦਿਆਰਥੀ ਸੀ। ਮੰਗਲਵਾਰ ਸਵੇਰੇ ਉਹ ਆਪਣੇ ਮੋਟਰਸਾਈਕਲ 'ਤੇ ਕਾਲਜ ਜਾ ਰਿਹਾ ਸੀ। ਰਾਹਗੀਰ ਸੁਰਜੀਤ ਸਿੰਘ ਅਤੇ ਮ੍ਰਿਤਕ ਦੇ ਦੋਸਤ ਸਵਾਸਤਿਕ ਕਾਲੀਆ ਨੇ ਦੱਸਿਆ ਕਿ ਉਨ੍ਹਾਂ ਦੇ ਅੱਗੇ ਰੋਬਿਨਪ੍ਰੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ।

ਰਸਤੇ 'ਚ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਕਾਰ ਦੀ ਫੇਟ ਲੱਗਣ ਕਾਰਨ ਉਹ ਮੋਟਰਸਾਈਕਲ ਸਮੇਤ ਰੋਡ 'ਤੇ ਡਿੱਗ ਗਿਆ। ਇੰਨੇ 'ਚ ਪਿੱਛਿਓਂ ਆ ਰਹੇ ਟਰੱਕ ਨੇ ਉਸ ਨੂੰ ਦਰੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ 'ਚ ਲਿਆ ਅਤੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ। ਫਿਲਹਾਲ ਪੁਲਸ ਨੇ ਇਸ ਸਬੰਧੀ ਕਾਰ ਚਾਲਕ ਦੀ ਲਾਪਰਵਾਹੀ ਦੱਸਦੇ ਹੋਏ ਉਸ 'ਤੇ ਮਾਮਲਾ ਦਰਜ ਕਰ ਲਿਆ ਹੈ।
 


author

Babita

Content Editor

Related News