ਖੰਨਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ

Wednesday, Mar 29, 2023 - 09:05 AM (IST)

ਖੰਨਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ

ਖੰਨਾ (ਵਿਪਨ) : ਖੰਨਾ ਵਿਖੇ ਭਿਆਨਕ ਸੜਕੀ ਹਾਦਸੇ 'ਚ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਮਰਾਲਾ ਰੋਡ 'ਤੇ ਸਲੌਦੀ ਪਿੰਡ ਕੋਲ ਟਿੱਪਰ ਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ 'ਚ ਟਰੱਕ ਡਰਾਈਵਰ, ਕੰਡਕਟਰ ਤੇ ਇੱਕ ਰਾਹਗੀਰ ਬਜ਼ੁਰਗ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਪਛਾਣ ਜਗਤਾਰ ਸਿੰਘ ਬਿੱਲਾ ਵਾਸੀ ਪਿੰਡ ਸਲਾਣਾ, ਹਰਿੰਦਰ ਯਾਦਵ ਵਾਸੀ ਬਿਹਾਰ ਤੇ ਸਤਨਾਮ ਸਿੰਘ ਵਾਸੀ ਲਲੌੜੀ ਵਜੋਂ ਹੋਈ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ : ਲਾਡੋਵਾਲ ਟੋਲ ਪਲਾਜ਼ਾ ’ਤੇ 1 ਅਪ੍ਰੈਲ ਤੋਂ ਨਹੀਂ ਵੱਧ ਰਹੇ ਟੋਲ ਰੇਟ

ਪੁਲਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  ਖੰਨਾ ਸਿਵਲ ਹਸਪਤਾਲ 'ਚ ਮੌਜੂਦ ਮ੍ਰਿਤਕਾਂ ਦੇ ਜਾਣਕਾਰਾਂ ਨੇ ਦੱਸਿਆ ਕਿ ਇੱਕ ਟਰੱਕ ਸਮਰਾਲਾ ਤੋਂ ਖੰਨਾ ਵੱਲ ਜਾ ਰਿਹਾ ਸੀ ਅਤੇ ਟਿੱਪਰ ਖੰਨਾ ਤੋਂ ਆ ਰਿਹਾ ਸੀ। ਇਨ੍ਹਾਂ ਦੋਹਾਂ ਦੀ ਆਪਸ 'ਚ ਸਮਰਾਲਾ ਰੋਡ 'ਤੇ ਸਲੌਦੀ ਪਿੰਡ ਕੋਲ ਸਿੱਧੀ ਟੱਕਰ ਹੋ ਗਈ।

ਇਹ ਵੀ ਪੜ੍ਹੋ : ਹਜ਼ਾਰਾਂ ਕਰੋੜ ਦਾ ਡਰੱਗਜ਼ ਰੈਕਟ ਮਾਮਲਾ : ਹਾਈਕੋਰਟ 'ਚ ਖੁੱਲ੍ਹ ਗਈਆਂ ਸੀਲਬੰਦ ਰਿਪੋਰਟਾਂ

ਇਸ ਦੌਰਾਨ ਇੱਕ ਰਾਹਗੀਰ ਸਤਨਾਮ ਸਿੰਘ ਜੋ ਕਿ ਸਾਇਕਲ 'ਤੇ ਸਵਾਰ ਸੀ, ਵੀ ਲਪੇਟ 'ਚ ਆ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਜੇ. ਸੀ. ਬੀ. ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਣਾ ਪਿਆ। ਸਰਕਾਰੀ ਹਸਪਤਾਲ ਦੇ ਡਾਕਟਰ ਨਵਦੀਪ ਜੱਸਲ ਨੇ ਦੱਸਿਆ ਕਿ ਉਨ੍ਹਾਂ ਕੋਲ 4 ਜ਼ਖ਼ਮੀ ਆਏ ਸੀ। ਇਨ੍ਹਾਂ 'ਚੋਂ ਜਗਤਾਰ ਸਿੰਘ ਦੀ ਮੌਤ ਹੋ ਚੁੱਕੀ ਸੀ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News