ਮਸ਼ੀਨ ਵਿਚ ਚੁੰਨੀ ਫਸਣ ਕਾਰਨ ਮਹਿਲਾ ਦੀ ਦਰਦਨਾਕ ਮੌਤ

Monday, Sep 14, 2026 - 05:03 PM (IST)

ਮਸ਼ੀਨ ਵਿਚ ਚੁੰਨੀ ਫਸਣ ਕਾਰਨ ਮਹਿਲਾ ਦੀ ਦਰਦਨਾਕ ਮੌਤ

ਖੰਨਾ (ਵਿਪਨ): ਖੰਨਾ ਦੇ ਰਸੂਲੜਾ ਬਘੌਰ ਰੋਡ ਸਥਿਤ ਕਬਜ਼ਾ ਫੈਕਟਰੀ ਵਿਚ ਕੰਮ ਕਰਦਿਆਂ ਮਸ਼ੀਨ ਵਿਚ ਚੁੰਨੀ ਫਸਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਚੁੰਨੀ ਫਸਣ ਕਾਰਨ ਉਹ ਮਸ਼ੀਨ ਦੀ ਲਪੇਟ ਵਿਚ ਆ ਗਈ ਤੇ ਉਸ ਦਾ ਸਿਰ ਬੁਰੀ ਤਰ੍ਹਾਂ ਦਰੜਿਆ ਗਿਆ ਸੀ। ਹਾਦਸੇ ਮਗਰੋਂ ਫੈਕਟਰੀ ਵਿਚ ਹਫੜਾ-ਦਫੜੀ ਮੱਚ ਗਈ। ਪੀੜਤਾ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ ਵਾਸੀ ਪਿੰਡ ਇਕੋਲਾਹਾ ਵਜੋਂ ਹੋਈ ਹੈ। 

ਮ੍ਰਿਤਕਾ ਦੇ ਪੁੱਤਰ ਤੇ ਪਿੰਡ ਦੇ ਸਾਬਕਾ ਸਰਪੰਚ ਨੇ ਦੱਸਿਆ ਕਿ ਪਰਮਜੀਤ ਫੈਕਟਰੀ ਵਿਚ ਕੰਮ ਕਰ ਕੇ ਆਪਣਾ ਗੁਜ਼ਾਰਾ ਕਰਦੀ ਸੀ। ਇਸ ਹਾਦਸੇ ਮਗਰੋਂ ਉਸ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਫੈਕਟਰੀ ਮਾਲਕਾਂ ਨੂੰ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ। ਐੱਸ. ਐੱਚ. ਓ. ਸਦਰ ਵਿਜੇਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ ਮਗਰੋਂ ਦੇ ਬਿਆਨ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ। 


author

Anmol Tagra

Content Editor

Related News