ਕੋਟਕਪੂਰਾ ਰੋਡ ''ਤੇ ਭਿਆਨਕ ਹਾਦਸਾ! ਬਾਈਕ ਸਵਾਰ ਨੌਜਵਾਨ ਨੂੰ 200 ਮੀਟਰ ਤਕ ਘੜੀਸਦੀ ਲੈ ਗਈ ਗੱਡੀ; ਮੌਤ

Saturday, Nov 07, 2026 - 05:45 PM (IST)

ਕੋਟਕਪੂਰਾ ਰੋਡ ''ਤੇ ਭਿਆਨਕ ਹਾਦਸਾ! ਬਾਈਕ ਸਵਾਰ ਨੌਜਵਾਨ ਨੂੰ 200 ਮੀਟਰ ਤਕ ਘੜੀਸਦੀ ਲੈ ਗਈ ਗੱਡੀ; ਮੌਤ

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਸਥਾਨਕ ਕੋਟਕਪੂਰਾ ਰੋਡ 'ਤੇ ਕੇਹਰ ਸਿੰਘ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਖ਼ੌਫ਼ਨਾਕ ਸੀ ਕਿ ਕਾਰ ਮੋਟਰਸਾਈਕਲ ਨੂੰ ਕਰੀਬ 200 ਮੀਟਰ ਤੱਕ ਸੜਕ 'ਤੇ ਘੜੀਸਦੀ ਲੈ ਗਈ, ਜਿਸ ਕਾਰਨ ਬਾਈਕ ਸਵਾਰ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਲੈ ਜਾਂਦੇ ਸਮੇਂ ਰਸਤੇ 'ਚ ਹੀ ਉਸ ਨੇ ਦਮ ਤੋੜ ਦਿੱਤਾ।

​ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਕਾਰ ਦੀ ਰਫ਼ਤਾਰ ਬੇਹੱਦ ਤੇਜ਼ ਸੀ ਅਤੇ ਕਾਰ ਸਵਾਰ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿਚ ਦੱਸੇ ਜਾ ਰਹੇ ਹਨ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣਾ ਬਾਕੀ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਿਟੀ ਦੀ ਐੱਸ.ਐੱਚ.ਓ. ਰਵਿੰਦਰ ਕੌਰ ਪੁਲਸ ਪਾਰਟੀ ਸਮੇਤ ਪਹੁੰਚੇ। ਪੁਲਸ ਨੇ ਇਕ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਹੈ ਜਦਕਿ ਦੂਜਾ ਫਰਾਰ ਹੋਣ 'ਚ ਕਾਮਯਾਬ ਰਿਹਾ। ਪਰਿਵਾਰਕ ਮੈਂਬਰਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਦੁਪਹਿਰ 2:32 ਵਜੇ ਤੱਕ ਵੀ ਕੋਈ ਪੁਲਸ ਕਰਮੀ ਪਰਿਵਾਰ ਦੇ ਬਿਆਨ ਕਲਮਬੰਦ ਕਰਨ ਨਹੀਂ ਪਹੁੰਚਿਆ ਸੀ।
 


author

Anmol Tagra

Content Editor

Related News