ਲੁਧਿਆਣਾ : ਤੇਜ਼ ਰਫ਼ਤਾਰ ਟਾਟਾ-407 ਨੇ ਪਰਿਵਾਰ 'ਤੇ ਵਰ੍ਹਾਇਆ ਕਹਿਰ, ਭੈਣ-ਭਰਾ ਦੀ ਮੌਤ
Friday, Jun 17, 2022 - 01:46 PM (IST)
ਲੁਧਿਆਣਾ (ਰਾਜ) : ਥਾਣਾ ਬਸਤੀ ਜੋਧੇਵਾਲ ਦੇ ਬਿਲਕੁਲ ਸਾਹਮਣੇ ਰੋਡ ਦੇ ਦੂਜੇ ਪਾਸੇ ਇਕ ਤੇਜ਼ ਰਫ਼ਤਾਰ ਟਾਟਾ-407 ਨੇ ਐਕਟਿਵਾ ਸਵਾਰਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਐਕਟਿਵਾ ’ਤੇ ਇਕ ਹੀ ਪਰਿਵਾਰ ਦੇ 4 ਲੋਕ ਮਾਤਾ-ਪਿਤਾ ਅਤੇ ਉਨ੍ਹਾਂ ਦੇ ਦੋ ਬੱਚੇ ਸਵਾਰ ਸਨ। ਹਾਦਸੇ ’ਚ ਦੋਵੇਂ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ ਮਾਤਾ-ਪਿਤਾ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਧਰ ਟਰੱਕ ਚਾਲਕ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਇਕੱਠੇ ਹੋਏ ਲੋਕਾਂ ਨੇ ਉਸ ਨੂੰ ਫੜ੍ਹ ਲਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਟਰੱਕ ’ਤੇ ਪੱਥਰ ਵੀ ਮਾਰੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਰਾਮ ਰਹੀਮ' ਨੂੰ ਮਿਲੀ ਪੈਰੋਲ, ਇਕ ਮਹੀਨਾ UP ਦੇ ਬਾਗਪਤ 'ਚ ਰਹੇਗਾ ਡੇਰਾ ਮੁਖੀ
ਮੌਕੇ ’ਤੇ ਪੁੱਜੀ ਪੁਲਸ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾਈਆਂ। ਮ੍ਰਿਤਕਾਂ ਦੀ ਪਛਾਣ ਮਨਦੀਪ ਸਿੰਘ (14) ਅਤੇ ਉਸ ਦੀ ਭੈਣ ਪੰਕੂ (10) ਦੇ ਰੂਪ ਵਿਚ ਹੋਈ ਹੈ, ਜਦੋਂ ਕਿ ਪਿਤਾ ਜਸਵਿੰਦਰ ਸਿੰਘ ਅਤੇ ਮਾਂ ਅਰਚਨਾ ਜ਼ਖਮੀ ਹਨ। ਥਾਣਾ ਬਸਤੀ ਜੋਧੇਵਾਲ ਦੀ ਪੁਲਸ ਨੇ ਇਸ ਮਾਮਲੇ ’ਚ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜਸਵਿੰਦਰ ਸਿੰਘ ਗੋਰਾਇਆ ਦਾ ਰਹਿਣ ਵਾਲਾ ਹੈ, ਜਦਕਿ ਉਸ ਦਾ ਸਹੁਰਾ ਘਰ ਲੁਧਿਆਣਾ ਦੇ ਤਾਜਪੁਰ ਰੋਡ ’ਤੇ ਹੈ।
ਇਹ ਵੀ ਪੜ੍ਹੋ : ਭਰਾ-ਭਰਜਾਈ ਤੋਂ ਤੰਗ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਵੀਰਵਾਰ ਦੀ ਸ਼ਾਮ ਨੂੰ ਉਹ ਆਪਣੀ ਪਤਨੀ ਅਰਚਨਾ, ਪੁੱਤਰ ਮਨਦੀਪ ਅਤੇ ਧੀ ਪੰਕੂ ਨਾਲ ਐਕਟਿਵਾ ’ਤੇ ਗੋਰਾਇਆ ਤੋਂ ਆਪਣੇ ਸਹੁਰੇ ਜਾ ਰਿਹਾ ਸੀ। ਜਦ ਉਹ ਬਸਤੀ ਜੋਧੇਵਾਲ ਚੌਂਕ ਤੋਂ ਕੁੱਝ ਪਿੱਛੇ ਸੀ ਤਾਂ ਅਚਾਨਕ ਪਿੱਛੋਂ ਆਏ ਇਕ ਟਾਟਾ-407 ਨੇ ਲਾਪਰਵਾਹੀ ਨਾਲ ਐਕਟਿਵਾ ਨੂੰ ਲਪੇਟ ’ਚ ਲੈ ਲਿਆ। ਲੋਕਾਂ ਨੇ ਚਾਲਕ ਨੂੰ ਫੜ੍ਹ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ