ਲੁਧਿਆਣਾ ''ਚ ਆਟੋ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਮੌਤ

01/18/2023 3:27:12 PM

ਲੁਧਿਆਣਾ (ਰਾਜ) : ਹੈਬੋਵਾਲ ਦੇ ਇਲਾਕੇ ’ਚ ਆਟੋ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਡਿੱਗ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦਿਨੇਸ਼ ਕੁਮਾਰ (32) ਹੈ, ਜੋ ਜੱਸੀਆਂ ਰੋਡ ਦਾ ਰਹਿਣ ਵਾਲਾ ਹੈ। ਸੂਚਨਾ ਤੋਂ ਬਾਅਦ ਮੌਕੇ ’ਤੇ ਪੁੱਜੀ ਥਾਣਾ ਹੈਬੋਵਾਲ ਤਹਿਤ ਚੌਂਕੀ ਜਗਤਪੁਰੀ ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਪੋਸਟਮਾਰਟਮ ਤੋਂ ਬਾਅਦ ਨਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮਾਮਲੇ ’ਚ ਆਟੋ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਏ. ਐੱਸ. ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਦਿਨੇਸ਼ ਕਬਾੜ ਦਾ ਕੰਮ ਕਰਦਾ ਸੀ। ਸੋਮਵਾਰ ਦੀ ਦੇਰ ਸ਼ਾਮ ਨੂੰ ਦਿਨੇਸ਼ ਘਰੋਂ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਦੇ ਸਿਲਸਿਲੇ ’ਚ ਜਾ ਰਿਹਾ ਸੀ। ਰਾਜਨ ਅਸਟੇਟ ਨੇੜੇ ਪੁੱਜਾ ਤਾਂ ਪਿੱਛੋਂ ਆ ਰਹੇ ਇਕ ਆਟੋ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਥੱਲੇ ਡਿੱਗ ਗਿਆ ਅਤੇ ਇਸੇ ਦੌਰਾਨ ਇਕ ਹੋਰ ਆਟੋ ਆਇਆ, ਜਿਸ ਨੇ ਦਿਨੇਸ਼ ਨੂੰ ਕੁਚਲ ਦਿੱਤਾ। ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਨੂੰ ਨੇੜੇ ਦੇ ਹਸਪਤਾਲ ’ਚ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।
 


Babita

Content Editor

Related News