ਵਾਹਨ ਦੀ ਲਪੇਟ ’ਚ ਆਉਣ ਕਾਰਨ ਔਰਤ ਦੀ ਮੌਤ
Thursday, Jan 19, 2023 - 01:07 PM (IST)

ਲੁਧਿਆਣਾ (ਰਾਜ) : ਸੜਕ ਪਾਰ ਕਰਦੇ ਸਮੇਂ ਵਾਹਨ ਦੀ ਲਪੇਟ ’ਚ ਆ ਜਾਣ ਕਾਰਨ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਨਿਊ ਸ਼ਕਤੀ ਨਗਰ ਦੀ ਰਹਿਣ ਵਾਲੀ ਗੀਤਾ ਰਾਣੀ (33) ਦੇ ਤੌਰ 'ਤੇ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਟਿੱਬਾ ਦੇ ਤਹਿਤ ਚੌਂਕੀ ਸੁਭਾਸ਼ ਨਗਰ ਦੀ ਪੁਲਸ ਨੇ ਪੁੱਜ ਕੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਈ।
ਪੁਲਸ ਨੇ ਦੱਸਿਆ ਕਿ ਔਰਤ ਪੈਦਲ ਸੜਕ ਪਾਰ ਕਰ ਰਹੀ ਸੀ। ਇਸ ਦੌਰਾਨ ਇਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ, ਜਿਸ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਰਿਆ ਹੋਇਆ ਐਲਾਨ ਦਿੱਤਾ। ਪੁਲਸ ਇਸ ਮਾਮਲੇ ’ਚ ਵਾਹਨ ਚਾਲਕ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।