ਐਕਟਿਵਾ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਫੇਟ, ਇਲਾਜ ਦੌਰਾਨ ਮੌਤ

Saturday, Oct 21, 2023 - 05:21 PM (IST)

ਐਕਟਿਵਾ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਫੇਟ, ਇਲਾਜ ਦੌਰਾਨ ਮੌਤ

ਲੁਧਿਆਣਾ (ਅਨਿਲ) : ਥਾਣਾ ਜੋਧੇਵਾਲ ਪੁਲਸ ਨੇ ਬੀਤੀ ਰਾਤ ਇਕ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਗੈਰ-ਇਰਾਦਤਨ ਕਤਲ ਦਾ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਗੁਰਮੁਖ ਸਿੰਘ ਦਿਓਲ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਸੰਜੀਵ ਕੁਮਾਰ ਪੁੱਤਰ ਬਸੰਤ ਲਾਲ ਨਿਵਾਸੀ ਕਾਰਾਬਾਰਾ ਨੇ ਦੱਸਿਆ ਕਿ 18 ਅਕਤੂਬਰ ਨੂੰ ਉਸ ਦਾ ਭਰਾ ਰਜਿੰਦਰ ਕੁਮਾਰ (50) ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਕੈਲਾਸ਼ ਨਗਰ ਵੱਲ ਜਾ ਰਿਹਾ ਸੀ।

ਰਸਤੇ ’ਚ ਸਰਦਾਰ ਪੈਟਰੋਲ ਪੰਪ ਕੋਲ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰ ਨਾਲ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੇ ਭਰਾ ਦੀ ਮੌਤ ਹੋ ਗਈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।


author

Babita

Content Editor

Related News