ਆਟੋ ਚਾਲਕ ਨੇ ਰਾਹਗੀਰ ਨੂੰ ਮਾਰੀ ਟੱਕਰ, ਹੋਈ ਦਰਦਨਾਕ ਮੌਤ

07/02/2024 3:34:58 PM

ਲੁਧਿਆਣਾ (ਰਿਸ਼ੀ)- ਆਟੋ ਚਾਲਕ ਦੀ ਟੱਕਰ ਨਾਲ ਇਕ ਰਾਹਗੀਰ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਤਮ ਤੋੜ ਦਿੱਤਾ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰ. 3 ਦੀ ਪੁਲਸ ਨੇ ਆਟੋ ਦੇ ਨੰਬਰ ਤੋਂ ਉਸ ਦੇ ਚਾਲਕ ਦੀ ਪਛਾਣ ਕਰ ਕੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਨਿਵਾਸੀ ਮੁਹੱਲਾ ਫਤਿਹਗੰਜ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਰੇਲਵੇ ਸਟੇਸ਼ਨ ਤੋਂ 7 ਮਹੀਨਿਆਂ ਦੀ ਬੱਚੀ ਚੋਰੀ ਹੋਣ ਦੇ ਮਾਮਲੇ 'ਚ ਨਵਾਂ ਮੋੜ

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸੁਖਵਿੰਦਰ ਸਿੰਘ ਨਿਵਾਸੀ ਧਰਮਪੁਰਾ ਨੇ ਦੱਸਿਆ ਕਿ ਬੀਤੀ 29 ਜੂਨ ਨੂੰ ਉਸ ਦੇ ਨਾਲ ਕੰਮ ਕਰਨ ਵਾਲੇ ਨੇ ਦੱਸਿਆ ਕਿ ਉਸ ਦੇ ਭਰਾ ਮਨਜਿੰਦਰ ਸਿੰਘ ਨੂੰ ਕਸ਼ਮੀਰ ਨਗਰ ਚੌਕ ਕੋਲ ਇਕ ਆਟੋ ਨੇ ਟੱਕਰ ਮਾਰ ਦਿੱਤੀ। ਤੁਰੰਤ ਮੌਕੇ ’ਤੇ ਪੁੱਜ ਕੇ ਭਰਾ ਨੂੰ ਇਲਾਜ ਲਈ ਹਸਪਾਤਲ ਦਾਖਲ ਕਰਵਾਇਆ, ਜਿਥੇ ਉਸ ਨੇ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News