ਰੋਜ਼ੀ-ਰੋਟੀ ਕਮਾਉਣ ਗਿਆ ਪਿਤਾ ਨਹੀਂ ਪਰਤਿਆ ਵਾਪਸ! ਭਾਲ ''ਚ ਨਿਕਲੇ ਪੁੱਤ ਦਾ ਨਿਕਲਿਆ ਤ੍ਰਾਹ

Wednesday, Aug 21, 2024 - 03:20 PM (IST)

ਲੁਧਿਆਣਾ (ਗੌਤਮ): ਪਿੰਡ ਸੰਗੋਵਾਲ ਨੇੜੇ ਡੀ ਮਾਰਟ ਨੇੜੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਲੋਕਾਂ ਨੇ ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ। ਮ੍ਰਿਤਕ ਦੀ ਪਛਾਣ 60 ਸਾਲਾ ਮਹਿੰਦਰ ਪਾਲ ਵਜੋਂ ਹੋਈ ਹੈ। ਪੁਲਸ ਨੇ ਉਸ ਦੇ ਪੁੱਤਰ ਮੋਹਿਤ ਅਰੋੜਾ ਦੇ ਬਿਆਨਾਂ ’ਤੇ ਮੌਕੇ ਤੋਂ ਮਿਲੇ ਕਾਰ ਨੰਬਰ ਤੋਂ ਮਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਬੇਸ਼ਰਮੀ ਦੀਆਂ ਹੱਦਾਂ ਪਾਰ! ਘਰ ਆਏ ਜਵਾਈ ਨੇ 12 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਮ੍ਰਿਤਕ ਦੇ ਪੁੱਤ ਮੋਹਿਤ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਿਤਾ ਗਿੱਲ ਨਹਿਰ ਤੋਂ ਸਾਈਕਲ ’ਤੇ ਕੰਮ ਲਈ ਦੋਰਾਹਾ ਵੱਲ ਗਿਆ ਸੀ, ਪਰ ਜਦੋਂ ਕਾਫੀ ਦੇਰ ਤੱਕ ਵਾਪਸ ਨਾ ਆਇਆ ਤਾਂ ਉਹ ਆਪਣੇ ਪਿਤਾ ਦੀ ਭਾਲ ਕਰਨ ਗਿਆ। ਸੰਗੋਵਾਲ ਪੁਲ਼ ਨੇੜੇ ਲੋਕਾਂ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਦੀ ਕਾਰ ਦਾ ਨੰਬਰ ਨੋਟ ਕਰ ਲਿਆ। ਉਸ ਦੇ ਪਿਤਾ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਏ.ਐੱਸ.ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਕਾਰ ਦਾ ਨੰਬਰ ਟਰੇਸ ਕੀਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News