ਟਰੱਕ ਵਾਲੇ ਨੇ ਔਰਤ 'ਤੇ ਚੜ੍ਹਾ 'ਤਾ ਟਾਇਰ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

Sunday, Sep 15, 2024 - 11:39 AM (IST)

ਟਰੱਕ ਵਾਲੇ ਨੇ ਔਰਤ 'ਤੇ ਚੜ੍ਹਾ 'ਤਾ ਟਾਇਰ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਅਧੀਨ ਪੈਂਦੇ ਟੋਲ ਪਲਾਜ਼ਾ ਨੇੜੇ ਅੱਜ ਸਵੇਰੇ ਭਿਆਨਕ ਹਾਦਸਾ ਵਾਪਰਿਆ, ਜਿਸ ਦੌਰਾਨ ਪਤਨੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਅਤੇ ਪਤੀ ਨੂੰ ਮਾਮੂਲੀ ਸੱਟਾਂ ਵੱਜੀਆਂ। ਜਾਣਕਾਰੀ ਮੁਤਾਬਕ ਅੱਜ ਸਵੇਰੇ ਫਿਲੌਰ ਵਲੋਂ ਮੋਟਰਸਾਈਕਲ 'ਤੇ ਪਤੀ-ਪਤਨੀ ਆ ਰਹੇ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ ਗ੍ਰਨੇਡ ਧਮਾਕੇ ਨਾਲ ਜੁੜੀ ਵੱਡੀ ਖ਼ਬਰ, ਦੂਜੇ ਦੋਸ਼ੀ ਨੂੰ ਵੀ ਕੀਤਾ ਗਿਆ ਗ੍ਰਿਫ਼ਤਾਰ (ਵੀਡੀਓ)

ਇਸ ਦੌਰਾਨ ਉਨ੍ਹਾਂ ਨੂੰ ਇਕ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਦੋਵੇਂ ਹੇਠਾਂ ਡਿੱਗ ਗਏ। ਟਰੱਕ ਦਾ ਇਕ ਟਾਇਰ ਔਰਤ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ, ਜਦੋਂ ਕਿ ਪਤੀ ਨੂੰ ਮਾਮੂਲੀ ਸੱਟਾਂ ਵੱਜੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਹਰ ਬੁੱਧਵਾਰ ਅਧਿਕਾਰੀ ਕਰਨਗੇ ਮੀਟਿੰਗ

ਫਿਲਹਾਲ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ। ਮੌਕੇ 'ਤੇ ਪੁੱਜੀ ਪੁਲਸ ਵਲੋਂ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਜ਼ਖਮੀ ਪਤੀ ਅਤੇ ਪਤਨੀ ਦੀ ਪਛਾਣ ਨਹੀਂ ਹੋ ਸਕੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News