ਤੇਜ਼ ਰਫ਼ਤਾਰ ਗੱਡੀ ਦਾ ਕਹਿਰ! ਲਪੇਟ ''ਚ ਲਏ ਕਈ ਲੋਕ
Tuesday, Dec 10, 2024 - 01:55 PM (IST)
ਲੁਧਿਆਣਾ (ਗਣੇਸ਼): ਲੁਧਿਆਣਾ ਦੇ ਜਗੀਰਪੁਰ ਰੋਡ 'ਤੇ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਇਕ ਤੇਜ਼ ਰਫ਼ਤਾਰ ਬੇਕਾਬੂ ਫੋਰਸ ਗੱਡੀ ਨੇ ਕਈ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਗੱਡੀ ਨੇ ਪਹਿਲਾਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰੀ, ਉਸ ਤੋਂ ਬਾਅਦ ਸਵਾਰੀ ਵਾਲੀ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਅਤੇ ਫ਼ਿਰ ਗੁਰਦੁਆਰਾ ਸਾਹਿਬ ਤੋਂ ਪੈਦਲ ਹੀ ਘਰ ਜਾ ਰਹੀ ਇਕ ਬਜ਼ੁਰਗ ਔਰਤ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ
ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਜਾ ਰਹੀ ਬਜ਼ੁਰਗ ਔਰਤ ਦੀ ਇਸ ਹਾਦਸੇ ਕਾਰਨ ਲੱਤ ਟੁੱਟ ਗਈ ਹੈ। ਇਸ ਤੋਂ ਇਲਾਵਾ ਈ ਰਿਕਸ਼ਾ ਵਿਚ ਸਵਾਰ ਸਵਾਰੀਆਂ ਨੂੰ ਵੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਗੱਡੀ ਚਾਲਕ ਨੂੰ ਕਾਬੂ ਕਰ ਲਿਆ। ਗੱਡੀ ਚਾਲਕ ਆਪਣੀਆਂ ਸਫਾਈਆਂ ਦੇਣ ਲੱਗ ਪਿਆ, ਪਰ ਲੋਕਾਂ ਨੇ ਕਿਹਾ ਕਿ ਤੇਜ਼ ਰਫ਼ਤਾਰ ਹੋਣ ਕਾਰਨ ਹਾਦਸਾ ਵਾਪਰਿਆ। ਮੌਕੇ 'ਤੇ ਪਹੁੰਚੇ PCR ਦਸਤੇ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਕਾਨੂੰਨੀ ਕਾਰਵਾਈ ਬਣੇਗੀ ਉਹ ਕੀਤੀ ਜਾਵੇਗੀ। ਫਿਲਹਾਲ ਜੋ ਜ਼ਖ਼ਮੀ ਹੋਏ ਹਨ, ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8