ਲੁਧਿਆਣਾ ਦੇ ਢੰਡਾਰੀ ਪੁਲ਼ ਨੇੜੇ ਵਾਪਰਿਆ ਦਰਦਨਾਕ ਹਾਦਸਾ, ਵਿਅਕਤੀ ਦੀ ਗਈ ਜਾਨ
Saturday, Mar 15, 2025 - 03:51 PM (IST)

ਲੁਧਿਆਣਾ (ਰਾਜ): ਢੰਡਾਰੀ ਪੁਲ਼ ਨੇੜੇ ਅਣਪਛਾਤੇ ਵਾਹਨ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਹਾਦਸੇ ਵਿਚ ਜ਼ਖ਼ਮੀ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੀਤ ਸਿੰਘ ਵਜੋਂ ਹੋਈ ਹੈ, ਜੋ ਮੁੰਡੀਆਂ ਕਲਾਂ ਦਾ ਰਹਿਣ ਵਾਲਾ ਸੀ। ਇਸ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਗੋਲ਼ੀਆਂ ਨਾਲ ਭੁੰਨ 'ਤਾ ਲਾੜਾ! ਸ਼ਿਵ ਸੈਨਾ ਆਗੂ ਦਾ ਵੀ ਬੇਰਹਿਮੀ ਨਾਲ ਕਤਲ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਕਰਨ ਸਿੰਘ ਨੇ ਦੱਸਿਆ ਕਿ ਉਹ ਮੁੰਡੀਆਂ ਕਲਾਂ ਦਾ ਰਹਿਣ ਵਾਲਾ ਹੈ। ਉਸ ਦੇ ਪਿਤਾ ਜੀਤ ਸਿੰਘ ਐਕਟਿਵਾ 'ਤੇ ਪਿੰਡ ਕੰਗਣਵਾਲ ਵੱਲ ਜਾ ਰਹੇ ਸਨ। ਢੰਡਾਰੀ ਪੁਲ਼ ਨੇੜੇ ਅਣਪਛਾਤੇ ਵਾਹਨਾਂ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਮਗਰੋਂ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੱਡੀ ਚਾਲਕ ਰੁਕਣ ਦੀ ਬਜਾਏ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਗਰੋਂ ਥਾਣਾ ਫੋਕਲ ਪੁਆਇੰਟ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਉੱਥੇ ਪੋਸਟਮਾਰਟਮ ਮਗਰੋਂ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ। ਪੁਲਸ ਮੁਲਜ਼ਮ ਵਾਹਨ ਚਾਲਕ ਦੀ ਭਾਲ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8