ਤੇਜ਼ ਰਫਤਾਰ ਕਾਰ ਨੇ ਆਟੋ ਨੂੰ ਮਾਰੀ ਟੱਕਰ, ਚਾਲਕ ਦੀ ਮੌਤ
Friday, Apr 04, 2025 - 03:38 PM (IST)

ਲੁਧਿਆਣਾ (ਤਰੁਣ)- ਫਿਰੋਜ਼ਪੁਰ ਰੋਡ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਇਕ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ ਪਲਟ ਗਿਆ, ਜਿਸ ’ਚ ਆਟੋ ਚਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਨੈਸਟ ਮਸੀਹ (42) ਵਾਸੀ ਅਬਦੁੱਲਾਪੁਰ ਬਸਤੀ, ਮਾਡਲ ਟਾਊਨ ਵਜੋਂ ਹੋਈ ਹੈ।
ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਅਰਨੈਸਟ ਆਟੋ ਕਿਰਾਏ ’ਤੇ ਲੈ ਕੇ ਚਲਾਉਂਦਾ ਸੀ। ਬੀਤੇ ਦਿਨ ਉਹ ਫਿਰੋਜ਼ਪੁਰ ਰੋਡ ਨੇੜੇ ਸਵਾਰੀ ਦੀ ਉਡੀਕ ਕਰ ਰਿਹਾ ਸੀ। ਉਸ ਨੂੰ ਕਾਰ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - Punjab: ਨਿੱਕੇ ਭਰਾ ਨੂੰ ਕੁਲਚੇ ਲੈਣ ਭੇਜ ਵੱਡੇ ਨੇ ਕੁੜੀ ਨੂੰ ਕੀਤਾ Message ਤੇ ਫ਼ਿਰ... ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਘਟਨਾ ’ਚ ਆਟੋ ਚਾਲਕ ਅਰਨੈਸਟ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਦੀ ਇਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਡਰਾਈਵਰ ਕਾਰ ਸਮੇਤ ਫਰਾਰ ਹੋ ਗਿਆ। ਪੁਲਸ ਨੇ ਕਾਰ ਦਾ ਨੰਬਰ ਨੋਟ ਕਰ ਲਿਆ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਕੁਸੁਮ ਲਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ, ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8