ਭਿਆਨਕ ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
Tuesday, Apr 15, 2025 - 06:23 PM (IST)

ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ ਇਕ ਸਕੂਟਰ ਤੇ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਰਾਧੇਸ਼ਾਮ ਨੇ ਦੱਸਿਆ ਕਿ ਪੁਲਸ ਨੂੰ ਜੱਸਾ ਸਿੰਘ ਵਾਸੀ ਅਮਰਜੀਤ ਕਾਲੋਨੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਭਤੀਜਾ ਦਲਵੀਰ ਸਿੰਘ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - 'ਆਪ' ਨੇ ਸੋਨੀਆ ਮਾਨ ਸਣੇ ਇਨ੍ਹਾਂ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਸ਼ਿਕਾਇਤ ਮੁਤਾਬਕ ਇਸ ਦੌਰਾਨ ਉਸ ਦੇ ਸਾਹਮਣਿਓਂ ਇਕ ਸਕੂਟਰ ਤੇ ਮੋਟਰਸਾਈਕਲ 'ਤੇ 2 ਨੌਜਵਾਨ ਤੇਜ਼ ਰਫ਼ਤਾਰ ਨਾਲ ਆ ਰਹੇ ਸਨ, ਜਿਨ੍ਹਾਂ ਨੇ ਉਸ ਦੇ ਭਤੀਜੇ ਦਲਬੀਰ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਦਲਬੀਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਸਕੂਟਰ ਸਵਾਰ ਮਾਨਵ ਅਤੇ ਮੋਟਰਸਾਈਕਲ ਸਵਾਰ ਸਾਹਿਲ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8