ਤੇਜ਼ ਰਫ਼ਤਾਰ ਬੋਲੈਰੋ ਚਾਲਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਇਲਾਜ ਦੌਰਾਨ ਹੋਈ ਮੌਤ

Monday, Jun 09, 2025 - 03:35 PM (IST)

ਤੇਜ਼ ਰਫ਼ਤਾਰ ਬੋਲੈਰੋ ਚਾਲਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਇਲਾਜ ਦੌਰਾਨ ਹੋਈ ਮੌਤ

ਲੁਧਿਆਣਾ (ਅਨਿਲ): ਪੀ.ਏ.ਯੂ. ਥਾਣੇ ਦੀ ਪੁਲਸ ਨੇ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰਨ ਵਾਲੇ ਬੋਲੈਰੋ ਜੀਪ ਦੇ ਡਰਾਈਵਰ ਵਿਰੁੱਧ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਪਾਲ ਸਿੰਘ ਵਾਸੀ ਪਿੰਡ ਆਇਲੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦਾ ਪੁੱਤਰ ਮਨਪ੍ਰੀਤ ਸਿੰਘ ਰੰਧਾਵਾ ਮੋਟਰਸਾਈਕਲ 'ਤੇ ਜੈਨਪੁਰ ਵੱਲ ਜਾ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ ਰਾਹਤ

ਇਸ ਦੌਰਾਨ ਬੋਲੈਰੋ ਜੀਪ ਦੇ ਡਰਾਈਵਰ ਸੁਨੀਲ ਕੁਮਾਰ ਵਾਸੀ ਜੋਸ਼ੀ ਨਗਰ ਨੇ ਉਸ ਦੇ ਪੁੱਤਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨਪ੍ਰੀਤ ਸਿੰਘ ਦੀ ਡੀ.ਐੱਮ.ਸੀ. ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਫਿਲਹਾਲ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News