ਓਵਰਸਪੀਡ ਬਲੈਰੋ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ

Tuesday, Jul 08, 2025 - 03:46 PM (IST)

ਓਵਰਸਪੀਡ ਬਲੈਰੋ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ

ਲੁਧਿਆਣਾ (ਰਾਜ): ਓਵਰਸਪੀਡ ਬਲੈਰੋ ਨੇ ਇਕ ਔਰਤ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ। ਇਸ ਮਾਮਲੇ ’ਚ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਗੱਡੀ ਚਾਲਕ ਲਖਵੀਰ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਕਬੱਡੀ ਖਿਡਾਰੀ ਨੂੰ ਸਾਰੇ ਸ਼ਹਿਰ 'ਚ ਲੱਭਦੀ ਰਹੀ ਪੁਲਸ, 3 ਦਿਨ ਬਾਅਦ ਥਾਣੇ ਦੀ ਛੱਤ ਤੋਂ ਹੀ ਮਿਲੀ ਲਾਸ਼

ਪੁਲਸ ਸ਼ਿਕਾਇਤ ’ਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਪਰਮਜੀਤ ਕੌਰ ਲੋਧੀ ਕਲੱਬ ਰੋਡ ’ਤੇ ਜਾ ਰਹੀ ਸੀ। ਇਸ ਦੌਰਾਨ ਮੁਲਜ਼ਮ ਚਾਲਕ ਨੇ ਓਵਰਸਪੀਡ ਨਾਲ ਗੱਡੀ ਲਿਆ ਕੇ ਉਸ ਦੀ ਭੈਣ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਸ ਦੀ ਭੈਣ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਉਸ ਨੂੰ ਹਸਪਤਾਲ ’ਚ ਦਾਖਲ ਕਰਵਾੲਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News