ਜਾਨਲੇਵਾ ਬਣਿਆ ਜੁਗਾੜੂ ਰੇਹੜਾ! ਲਈ ਨੌਜਵਾਨ ਦੀ ਜਾਨ
Monday, Aug 04, 2025 - 04:06 PM (IST)

ਲੁਧਿਆਣਾ (ਗੌਤਮ): ਟਰਾਂਸਪੋਰਟ ਨਗਰ ਨੇੜੇ ਸ਼ਿਵਾਜੀ ਨਗਰ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਇਕ ਨੌਜਵਾਨ ਨੂੰ ਜੁਗਾੜੂ ਰੇਹੜਾ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ਼ਿਕਾਇਤ ਮਿਲਣ 'ਤੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਸ ਨੇ ਜਾਂਚ ਤੋਂ ਬਾਅਦ ਖਾਸੀ ਕਾਲਾਂਕੇ ਦੇ ਰਹਿਣ ਵਾਲੇ ਬਲਰਾਜ ਸਿੰਘ ਦੇ ਬਿਆਨ 'ਤੇ ਅਣਪਛਾਤੇ ਰੇਹੜਾ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਬਲਰਾਜ ਸਿੰਘ ਨੇ ਪੁਲਸ ਨੂੰ ਆਪਣੇ ਬਿਆਨ ਵਿਚ ਦੱਸਿਆ ਕਿ ਉਹ ਅਤੇ ਉਸ ਦਾ ਸਾਲਾ ਹਰਪ੍ਰੀਤ ਸਿੰਘ ਆਪਣੇ ਮੋਟਰਸਾਈਕਲਾਂ 'ਤੇ ਜਾ ਰਹੇ ਸਨ, ਜਦੋਂ ਉਹ ਟਰਾਂਸਪੋਰਟ ਨਗਰ ਕੱਟ 'ਤੇ ਪਹੁੰਚੇ ਤਾਂ ਰਿਕਸ਼ਾ ਚਾਲਕ ਨੇ ਉਸ ਦੇ ਸਾਲੇ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਸ ਦੀ ਜ਼ਖ਼ਮੀ ਹੋਣ ਕਾਰਨ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ! CM ਮਾਨ ਖ਼ੁਦ ਕੀਤਾ ਐਲਾਨ (ਵੀਡੀਓ)
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8