ਤੇਜ਼ ਰਫਤਾਰ ਕਾਰ ਨੇ ਮਾਰੀ ਫੇਟ, ਐਕਟਿਵਾ ਸਵਾਰ ਦੀ ਮੌਤ
Friday, Aug 22, 2025 - 01:17 PM (IST)

ਲੁਧਿਆਣਾ (ਗੌਤਮ): ਬੁੱਧਵਾਰ ਦੇਰ ਰਾਤ ਦੁੱਗਰੀ ਰੋਡ ’ਤੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਐਕਟਿਵਾ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਖ਼ਬਰ ਮਿਲਦੇ ਹੀ ਦੁੱਗਰੀ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਮ੍ਰਿਤਕ ਵਿਅਕਤੀ ਦੀ ਪਛਾਣ ਵਿਕਾਸ ਸ਼ਰਮਾ (30) ਵਜੋਂ ਕੀਤੀ, ਜੋ ਗੋਲਡਨ ਐਨਕਲੇਵ ਦਾ ਰਹਿਣ ਵਾਲਾ ਸੀ।
ਕਾਰ ਸਵਾਰ ਮੌਕੇ ਤੋਂ ਭੱਜ ਗਿਆ। ਪੁਲਸ ਅਨੁਸਾਰ ਵਿਕਾਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਦੇਰ ਰਾਤ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ, ਜਦੋਂ ਉਹ ਫਲਾਵਰ ਚੌਕ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਕੀਆ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਕਾਫੀ ਦੂਰ ਜਾ ਡਿੱਗਿਆ ਅਤੇ ਉਸ ਦੇ ਸਿਰ ’ਚ ਗੰਭੀਰ ਸੱਟ ਲੱਗ ਗਈ। ਜਦੋਂ ਰਾਹਗੀਰਾਂ ਨੂੰ ਪਤਾ ਲੱਗਾ ਤਾਂ ਉਸ ਨੂੰ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਗੁਰੂਘਰ 'ਚ ਔਰਤ ਦੀ ਸ਼ਰਮਨਾਕ ਕਰਤੂਤ! ਗੁਰੂ ਸਾਹਿਬ ਦੀ ਹਜ਼ੂਰੀ 'ਚ ਹੋਈ ਨਿਰ-ਵਸਤਰ, ਵਜ੍ਹਾ ਜਾਣ ਉੱਡਣਗੇ ਹੋਸ਼
ਲੋਕਾਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਸਵਾਰ ਦਾ ਇਕ ਟਾਇਰ ਵੀ ਫਟ ਗਿਆ ਪਰ ਉਹ ਉਸੇ ਹਾਲਤ ’ਚ ਕਾਰ ਲੈ ਕੇ ਭੱਜ ਗਿਆ। ਲੋਕ ਗੁੱਸੇ ’ਚ ਸਨ ਕਿ ਪੁਲਸ ਨੂੰ ਵਾਰ-ਵਾਰ ਫੋਨ ਕਰਨ ਦੇ ਬਾਵਜੂਦ, ਪੁਲਸ ਲਗਭਗ 2 ਘੰਟਿਆਂ ਬਾਅਦ ਮੌਕੇ ’ਤੇ ਪਹੁੰਚੀ। ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਆਪ ਹੀ ਕਾਰ ਲੱਭ ਲਈ ਅਤੇ ਜਦੋਂ ਉਨ੍ਹਾਂ ਨੇ ਕਾਰ ਸਵਾਰ ਨਾਲ ਗੱਲ ਕੀਤੀ ਤਾਂ ਉਹ ਉਨ੍ਹਾਂ ਨੂੰ ਧਮਕੀਆਂ ਦੇਣ ਲੱਗ ਪਿਆ। ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੀਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰ ਚਾਲਕ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8