ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਫੇਟ- ਇਕ ਗੰਭੀਰ ਜ਼ਖ਼ਮੀ

Saturday, Sep 20, 2025 - 03:27 PM (IST)

ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਫੇਟ- ਇਕ ਗੰਭੀਰ ਜ਼ਖ਼ਮੀ

ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਘੁਮਾਣ ਚੌਂਕ ਵਿਖੇ ਬੀਤੇ ਕੱਲ੍ਹ ਸ਼ਾਮ 4.30 ਦੇ ਕਰੀਬ ਮੋਟਰਸਾਈਕਲ ਸਵਾਰਾਂ ਨੂੰ ਇਕ ਅਣਪਛਾਤੇ ਚਾਲਕ ਨੇ ਫੇਟ ਮਾਰ ਦਿੱਤੀ ਜਿਸ ਦੇ ਸਿੱਟੇ ਵਜੋਂ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜਿਨ੍ਹਾਂ ਨੂੰ ਪੀ.ਜੀ.ਆਈ ਹਸਪਤਾਲ ਚੰਡੀਗੜ੍ਹ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਹਲਵਾਰਾ ਆਪਣੇ ਸਾਥੀ ਮੋਨੂ ਨਾਲ ਹਲਵਾਰੇ ਤੋਂ ਮੁੱਲਾਂਪੁਰ ਆਪਣੇ ਮੋਟਰਸਾਈਕਲ 'ਤੇ ਆ ਰਹੇ ਸੀ ਜਿਉਂ ਹੀ ਉਹ ਘੁਮਾਣ ਚੌਂਕ ਪੁੱਜੇ ਤਾਂ ਇੱਕ ਤੇਜ਼ ਰਫਤਾਰ ਕਾਰ ਚਾਲਕ ਨੇ ਉਹਨਾਂ ਨੂੰ ਫੇਟ ਮਾਰ ਦਿੱਤੀ ਜਿਸ ਦੇ ਸਿੱਟੇ ਵਜੋਂ ਜਸਵੀਰ ਸਿੰਘ ਦੇ ਲੱਕ ਵਿੱਚ ਸੱਟ ਵੱਜ ਗਈ ਜਿਸ ਨੂੰ ਸੁਧਾਰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਉਸਨੂੰ ਰਾਏਕੋਟ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ ਪਰ ਲੱਕ 'ਤੇ ਸੱਟ ਜਿਆਦਾ ਲੱਗਣ ਕਾਰਨ ਉਸ ਨੂੰ ਪੀ.ਜੀ.ਆਈ ਹਸਪਤਾਲ ਚੰਡੀਗੜ੍ਹ ਵਿਖੇ ਕਰ ਦਿੱਤਾ ਗਿਆ। ਜਦੋਂ ਕਾਰ ਚਾਲਕ ਨੇ ਮੋਟਰਸਾਈਕਲ ਵਿੱਚ ਟੱਕਰ ਮਾਰੀ ਸੀ ਤਾਂ ਉੱਥੇ ਥਾਣਾ ਸੁਧਾਰ ਪੁਲਸ ਦੀ ਗੱਡੀ ਵੀ ਖੜੀ ਸੀ ਜਿਉਂ ਹੀ ਐਕਸੀਡੈਂਟ ਦਾ ਪੁਲਸ ਨੂੰ ਪਤਾ ਲੱਗਾ ਤਾਂ ਉਹਨਾਂ ਨੇ ਕਾਰ ਚਾਲਕ ਨੂੰ ਫੜਨ ਲਈ ਉਸ ਮਗਰ ਗੱਡੀ ਵੀ ਲਗਾਈ ਪਰ ਕਾਰ ਚਾਲਕ ਕਾਰ ਸਮੇਤ ਹੱਥ ਨਹੀਂ ਲੱਗਾ । ਥਾਣਾ ਸੁਧਾਰ ਦੇ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਅਜੇ ਤੱਕ ਸਾਨੂੰ ਕੋਈ ਰੁਕਾ ਨਹੀਂ ਮਿਲਿਆ ਜਿਸ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਵਿੱਚ ਦੇਰੀ ਹੋ ਰਹੀ ਹੈ ਅਤੇ ਕਾਰ ਚਾਲਕ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News