ਸੜਕ ਕਿਨਾਰੇ ਖੜ੍ਹੇ ਨੌਜਵਾਨਾਂ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ! ਇਲਾਜ ਦੌਰਾਨ ਇਕ ਦੀ ਮੌਤ
Saturday, Oct 04, 2025 - 05:28 PM (IST)

ਲੁਧਿਆਣਾ (ਅਨਿਲ)- ਪੀ. ਏ. ਯੂ. ਥਾਣੇ ਦੀ ਪੁਲਸ ਨੇ ਇਕ ਕਾਰ ਚਾਲਕ ਵਿਰੁੱਧ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਲਖਬੀਰ ਸਿੰਘ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਵਸਨੀਕ ਮਨਜ਼ੂਰ ਅਹਿਮਦ ਡਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 29 ਜੁਲਾਈ ਨੂੰ ਉਸ ਦਾ ਪੁੱਤਰ ਮੁਦੀਸਰ ਮਨਜ਼ੂਰ (22) ਆਪਣੇ ਦੋਸਤਾਂ ਨਾਲ ਮੋਟਰਸਾਈਕਲ ’ਤੇ ਹੰਬੜਾ ਰੋਡ ’ਤੇ ਪਿੰਡ ਬਿਰਮੀ ਨੇੜੇ ਸੜਕ ’ਤੇ ਖੜ੍ਹਾ ਸੀ। ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਸੜਕ ਕਿਨਾਰੇ ਖੜ੍ਹੇ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੁਦੀਸਰ ਮਨਜ਼ੂਰ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - 11 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਸ ਇਲਾਕੇ 'ਚ ਲੱਗਣ ਜਾ ਰਿਹੈ ਲੰਮਾ Power Cut
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲੇ ’ਚ ਕਾਰਵਾਈ ਕੀਤੀ ਹੈ ਅਤੇ ਡਰਾਈਵਰ ਪ੍ਰਦੀਪ ਸਿੰਘ ਪੁੱਤਰ ਪਾਲ ਸਿੰਘ ਵਾਸੀ ਪਿੰਡ ਖੱਜਰਵਾਲ ਵਿਰੁੱਧ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਅਤੇ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਡਰਾਈਵਰ ਨੂੰ ਅਜੇ ਤਕ ਮਾਮਲੇ ’ਚ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਜੋ ਕਿ ਅਜੇ ਵੀ ਫਰਾਰ ਹੈ। ਪੁਲਸ ਮੁਲਜ਼ਮ ਦਾ ਪਤਾ ਲਾਉਣ ਲਈ ਛਾਪੇਮਾਰੀ ਕਰ ਰਹੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਮਾਮਲੇ ’ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8