ਐਕਟਿਵਾ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਨੌਜਵਾਨ ਦੀ ਮੌਤ
Thursday, Oct 16, 2025 - 02:58 PM (IST)

ਲੁਧਿਆਣਾ (ਗੌਤਮ)- ਜੀ. ਟੀ. ਰੋਡ ’ਤੇ ਬਾਲ ਸਿੰਘ ਨਗਰ ਨੇੜੇ ਸੜਕ ਪਾਰ ਕਰਦੇ ਸਮੇਂ ਇਕ ਨੌਜਵਾਨ ਦੀ ਮੌਤ ਹੋ ਗਈ। ਜਾਂਚ ਤੋਂ ਬਾਅਦ ਦਰੇਸੀ ਥਾਣਾ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ। ਪੁਲਸ ਨੇ ਮ੍ਰਿਤਕ ਦੀ ਪਛਾਣ ਸਤੀਸ਼ ਕੁਮਾਰ ਵਜੋਂ ਕੀਤੀ ਹੈ। ਕਾਕਾ ਢੋਲਾ ਪਿੰਡ ਦੇ ਵਸਨੀਕ ਸੰਤੋਸ਼ ਕੁਮਾਰ ਦੇ ਬਿਆਨ ਦੇ ਆਧਾਰ ’ਤੇ ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ ਵਾਸੀ ਨੰਦਪੁਰ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਦੁੱਗਣਾ ਕੀਤਾ ਕੋਟਾ
ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਸੰਤੋਸ਼ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਸ ਦੇ ਚਾਚੇ ਦਾ ਪੁੱਤਰ ਸਤੀਸ਼ ਕੁਮਾਰ, ਬਾਲ ਸਿੰਘ ਨਗਰ ਨੇੜੇ ਦਿੱਲੀ-ਜਲੰਧਰ ਹਾਈਵੇਅ ਪਾਰ ਕਰ ਰਹੇ ਸਨ। ਜਦੋਂ ਮੁਲਜ਼ਮ ਨੇ ਆਪਣੀ ਐਕਟਿਵਾ ਲਾਪ੍ਰਵਾਹੀ ਨਾਲ ਚਲਾ ਕੇ ਉਸ ਦੇ ਚਾਚੇ ਦੇ ਪੁੱਤਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲੇ ’ਚ ਕਾਰਵਾਈ ਕੀਤੀ ਜਾ ਰਹੀ ਹੈ।