ਬੱਸ ਦੀ ਉਡੀਕ ਕਰ ਰਹੇ ਬਜ਼ੁਰਗ ਦੀ ਸੜਕ ਹਾਦਸੇ ''ਚ ਮੌਤ

Monday, Oct 27, 2025 - 03:48 PM (IST)

ਬੱਸ ਦੀ ਉਡੀਕ ਕਰ ਰਹੇ ਬਜ਼ੁਰਗ ਦੀ ਸੜਕ ਹਾਦਸੇ ''ਚ ਮੌਤ

ਲੁਧਿਆਣਾ (ਅਨਿਲ): ਜੋਧੇਵਾਲ ਥਾਣੇ ਦੀ ਪੁਲਸ ਨੇ ਇਕ ਛੋਟੇ ਹਾਥੀ ਟੈਂਪੂ ਦੇ ਡਰਾਈਵਰ ਵਿਰੁੱਧ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਐੱਸ.ਐੱਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਰਿੰਦਰ ਸਿੰਘ, ਜੋ ਕਿ ਬਲਦੇਵ ਨਗਰ ਦਾ ਰਹਿਣ ਵਾਲਾ ਹੈ, ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਪਿਤਾ ਅਵਤਾਰ ਸਿੰਘ ਬਸਤੀ ਜੋਧੇਵਾਲ ਪੁਲ ਨੇੜੇ ਖੰਨਾ ਜਾਣ ਲਈ ਬੱਸ ਦੀ ਉਡੀਕ ਕਰ ਰਿਹਾ ਸੀ, ਤਾਂ ਸ਼ਿਵਪੁਰੀ ਵਾਲੇ ਪਾਸੇ ਤੋਂ ਆ ਰਹੇ ਇਕ ਛੋਟੇ ਹਾਥੀ ਟੈਂਪੂ ਨੇ ਤੇਜ਼ ਰਫ਼ਤਾਰ ਨਾਲ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲੀਆਂ Milk Products ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਵਾਧਾ

ਇਸ ਕਾਰਨ ਉਸ ਦੇ ਪਿਤਾ ਗੰਭੀਰ ਜ਼ਖਮੀ ਹੋ ਗਏ ਅਤੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਨੇ ਦੋਸ਼ੀ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


 


author

Anmol Tagra

Content Editor

Related News