ਕੰਮ ਤੋਂ ਪਰਤ ਰਹੇ ਵਿਅਕਤੀ ਦੀ ਸੜਕ ਹਾਦਸੇ ''ਚ ਮੌਤ
Saturday, Nov 01, 2025 - 04:52 PM (IST)
ਲੁਧਿਆਣਾ (ਰਾਮ)- ਥਾਣਾ ਜਮਾਲਪੁਰ ਦੀ ਪੁਲਸ ਨੇ ਇਕ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮਹਿੰਦਰ ਕੌਰ ਪਤਨੀ ਹਰਵਿੰਦਰ ਸਿੰਘ ਨਿਵਾਸੀ ਪਿੰਡ ਭੁਕਵੀ ਕਲਾਂ ਨੇ ਦੱਸਿਆ ਕਿ 29 ਅਕਤੂਬਰ 2025 ਦੀ ਰਾਤ ਉਨ੍ਹਾਂ ਦਾ ਪਤੀ ਹਰਵਿੰਦਰ ਸਿੰਘ ਆਪਣੇ ਕੰਮ ਤੋਂ ਛੁੱਟੀ ਲੈ ਕੇ ਸਾਈਕਲ ’ਤੇ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਬੁੱਢੇਵਾਲਾ ਤੋਂ ਪਿੰਡ ਭੁਕਵੀ ਕਲਾਂ ਵੱਲ ਜਾਣ ਵਾਲੀ ਲਿੰਕ ਸੜਕ ’ਤੇ ਪੁੱਜਾ ਤਾਂ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਉਨ੍ਹਾਂ ਦੇ ਪਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚਾਲਕ ਖਿਲਾਫ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਘਟਨਾ! 10-12 ਬੰਦੇ ਲੈ ਕੇ ਸਕੀ ਭੈਣ ਦੇ ਘਰ ਜਾ ਵੜਿਆ ਭਰਾ ਤੇ ਫ਼ਿਰ...
