ਸੜਕ ਹਾਦਸਿਆਂ ਦੌਰਾਨ 2 ਦੀ ਮੌਤ, 1 ਔਰਤ ਜ਼ਖਮੀ

Saturday, Nov 01, 2025 - 06:58 PM (IST)

ਸੜਕ ਹਾਦਸਿਆਂ ਦੌਰਾਨ 2 ਦੀ ਮੌਤ, 1 ਔਰਤ ਜ਼ਖਮੀ

ਕੋਹਾੜਾ/ਸਾਹਨੇਵਾਲ (ਜਗਰੂਪ)- ਥਾਣਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ’ਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਔਰਤ ਗੰਭੀਰ ਜ਼ਖਮੀ ਹੋ ਗਈ।

ਪਹਿਲੇ ਮਾਮਲੇ ’ਚ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਧਰਮ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਕੋਟਲਾ ਭੜੀ, ਸਮਰਾਲਾ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਸੁਰਜੀਤ ਸਿੰਘ (55) ਕੰਮ ਤੋਂ ਛੁੱਟੀ ਕਰ ਕੇ ਘਰ ਨੂੰ ਆ ਰਿਹਾ ਸੀ। ਸਾਹਨੇਵਾਲ ਰੇਲਵੇ ਲਾਈਨ ਪੁਲ ਤੋਂ ਉਤਰਦੇ ਹੋਏ ਕੋਹਾੜਾ ਸਾਈਡ ਤੋਂ ਆ ਰਹੇ ਇਕ ਕੰਨਟੇਨਰ ਦੇ ਚਾਲਕ ਨੇ ਲਾਪ੍ਰਵਾਹੀ ਨਾਲ ਸੁਰਜੀਤ ਸਿੰਘ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਕੰਨਟੇਨਰ ਦਾ ਅਗਲਾ ਟਾਇਰ ਸੁਰਜੀਤ ਸਿੰਘ ਦੇ ਲੱਕ ਦੇ ਉਪਰੋਂ ਲੰਘ ਗਿਆ, ਜਿਸ ਦੀ ਹਸਪਤਾਲ ਲਿਜਾਂਦੇ ਹੋਏ ਰਸਤੇ ’ਚ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਕੇਂਦਰ ਦਾ ਇਕ ਹੋਰ ਪੰਜਾਬ ਵਿਰੋਧੀ ਫ਼ੈਸਲਾ! Notification ਦੀ ਕਾਪੀ ਦਿਖਾ ਕੈਬਨਿਟ ਮੰਤਰੀ ਨੇ ਆਖ਼'ਤੀਆਂ ਵੱਡੀਆਂ ਗੱਲਾਂ

ਇਕ ਹੋਰ ਮਾਮਲੇ ’ਚ ਐਕਟਿਵਾ ਸਵਾਰ ਇਕ ਪਤੀ-ਪਤਨੀ ਨੂੰ ਢੰਡਾਰੀ ਕਲਾਂ ਲੋਹੇ ਦੇ ਪੁਲ ਨੇੜੇ ਅਣਪਛਾਤੇ ਵਾਹਨ ਦੇ ਚਾਲਕ ਨੇ ਫੇਟ ਮਾਰ ਦਿੱਤੀ, ਜਿਸ ਨਾਲ ਐਕਟਿਵਾ ਚਾਲਕ ਰਵੀ ਸ਼ੇਖਰ ਸਿੰਘ ਅਤੇ ਉਸ ਦੀ ਪਤਨੀ ਮੰਜੂ ਦੇਵੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਹਸਪਤਾਲ ਲਿਜਾਣ ’ਤੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਰਵੀ ਸ਼ੇਖਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਮੰਜੂ ਦੇਵੀ ਵੀ ਗੰਭੀਰ ਰੂਪ ’ਚ ਜ਼ਖਮੀ ਹੋ ਗਈ। ਥਾਣਾ ਸਾਹਨੇਵਾਲ ਪੁਲਸ ਨੇ ਦੋਵੇਂ ਮਾਮਲਿਆਂ ’ਚ ਅਣਪਛਾਤੇ ਚਾਲਕਾਂ ਖਿਲਾਫ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਦਿੱਤੀ ਹੈ।


author

Anmol Tagra

Content Editor

Related News