ਓਵਰਸਪੀਡ ਕਾਰ ਨੇ ਲਈ ਪੈਦਲ ਜਾ ਰਹੇ ਵਿਅਕਤੀ ਦੀ ਜਾਨ! ਪੁਲਸ ਨੇ ਫ਼ਰਾਰ ਡਰਾਈਵਰ ਦੀ ਕੀਤੀ ਪਛਾਣ
Monday, Dec 15, 2025 - 12:53 PM (IST)
ਲੁਧਿਆਣਾ (ਰਾਜ) : ਪੈਦਲ ਜਾ ਰਹੇ ਵਿਅਕਤੀ ਨੂੰ ਓਵਰਸਪੀਡ ਕਾਰ ਨੇ ਦਰੜ ਦਿੱਤਾ। ਜ਼ਖਮੀ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜੇਕਰ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਗਯਾ ਚੌਹਾਨ (37) ਹੈ। ਸੂਚਨਾ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੂੰ ਜਾਂਚ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਹਰਵਿੰਦਰ ਸਿੰਘ ਉਰਫ ਗੁਰਵਿੰਦਰ ਸਿੰਘ ਹੈ, ਜੋ ਕਿ ਪਿੰਡ ਢੰਡਾਰੀ ਦਾ ਰਹਿਣ ਵਾਲਾ ਹੈ। ਉਸ ਕੋਲ ਚੰਡੀਗੜ੍ਹ ਨੰਬਰ ਕਾਰ ਸੀ। ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਬੰਸੀ ਚੌਹਾਨ ਨੇ ਪੁਲਸ ਨੂੰ ਦੱਸਿਆ ਹੈ ਕਿ ਉਸ ਦਾ ਭਰਾ ਗਯਾ ਚੌਹਾਨ ਪੈਦਲ ਕਿਸੇ ਕੰਮ ਤੋਂ ਢੰਡਾਰੀ ਖੁਰਦ ਸਰਕਾਰੀ ਸਕੂਲ ਕੋਲੋਂ ਜਾ ਰਿਹਾ ਸੀ। ਇਸ ਵਿਚਾਲੇ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੋਤ ਹੋ ਗਈ ਪਰ ਚਾਲਕ ਕਾਰ ਸਮੇਤ ਭੱਜ ਗਿਆ।
ਉਨ੍ਹਾਂ ਨੂੰ ਜਾਂਚ ’ਚ ਪਤਾ ਲੱਗਿਆ ਕਿ ਚੰਡੀਗੜ੍ਹ ਨੰਬਰ ਕਾਰ ਨੇ ਘਟਨਾ ਨੂੰ ਅੰਜਾਮ ਦਿੱਤਾ ਹੈ, ਜੋ ਕਿ ਹਰਵਿੰਦਰ ਉਰਫ ਗੁਰਵਿੰਦਰ ਸਿੰਘ ਹੈ। ਮੁਲਜ਼ਮ ’ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ। ਉਥੇ, ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜੀ। ਜਿਥੇ ਪੋਸਟਮਾਰਟਮ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਪਛਾਣ ਹੋ ਗਈ ਹੈ, ਉਸ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।
