ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾਈ, ਇਲਾਕੇ ਦੀ ਬਿਜਲੀ ਗੁੱਲ
Monday, Apr 06, 2026 - 06:27 PM (IST)
ਲੁਧਿਆਣਾ (ਖੁਰਾਣਾ)- ਸਥਾਨਕ ਮਾਡਲ ਟਾਊਨ ਦੇ ਪ੍ਰੀਤਮ ਨਗਰ ਇਲਾਕੇ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਇੱਕੋ ਵੇਲੇ ਬਿਜਲੀ ਦੇ ਦੋ ਖੰਭਿਆਂ ’ਤੇ ਲਟਕ ਰਹੀਆਂ ਤਾਰਾਂ ਦੇ ਜਾਲ ਖਿੱਲਰ ਜਾਣ ਕਾਰਨ ਇਲਾਕੇ ਵਿੱਚ ਬਿਜਲੀ ਦੀ ਸਪਲਾਈ ਵਿਵਸਥਾ ਗੁੱਲ ਹੋ ਗਈ।
ਜਿਸ ਕਾਰਨ ਜਿੱਥੇ ਪਾਵਰਕਾਮ ਵਿਭਾਗ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ, ਉੱਥੇ ਹੀ ਬਿਜਲੀ ਦਾ ਖੰਭਾ ਕਾਰ ''ਤੇ ਡਿੱਗਣ ਕਾਰਨ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮਾਡਲ ਟਾਊਨ ਡਿਵੀਜ਼ਨ ਦੇ ਕਰਮਚਾਰੀਆਂ ਵੱਲੋਂ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਉੱਥੇ ਹੀ ਹਾਦਸੇ ਦੇ ਪਿੱਛੇ ਦੀ ਅਸਲ ਹਕੀਕਤ ਜਾਣਨ ਲਈ ਮੌਕੇ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਜ਼ਮੀਨੀ ਸੱਚਾਈ ਦਾ ਪਤਾ ਲਗਾਇਆ ਜਾ ਸਕੇ। ਪਾਵਰਕਾਮ ਕਰਮਚਾਰੀਆਂ ਨੇ ਦੱਸਿਆ ਕਿ ਵਿਭਾਗ ਨੂੰ ਨੁਕਸਾਨ ਦੀ ਭਰਪਾਈ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
