ਪਿੰਡ ਕਾਦੀਆਂ ਦੇ 18 ਸਾਲਾ ਨੌਜਵਾਨ ਦੀ ਸੜਕ ਹਾਦਸੇ ''ਚ ਦਰਦਨਾਕ ਮੌਤ

Monday, May 11, 2026 - 02:37 PM (IST)

ਪਿੰਡ ਕਾਦੀਆਂ ਦੇ 18 ਸਾਲਾ ਨੌਜਵਾਨ ਦੀ ਸੜਕ ਹਾਦਸੇ ''ਚ ਦਰਦਨਾਕ ਮੌਤ

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਕਾਦੀਆਂ ਵਿਚ ਅੱਜ ਇਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਥਾਣਾ ਲਾਡੋਵਾਲ ਦੇ ਜਾਂਚ ਅਧਿਕਾਰੀ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਵੀ (18), ਪੁੱਤਰ ਬਲਕਾਰ ਸਿੰਘ, ਵਾਸੀ ਪਿੰਡ ਕਾਦੀਆਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਰਵੀ ਮੋਟਰਸਾਈਕਲ 'ਤੇ ਆਪਣੀ ਮਾਤਾ ਨੂੰ ਹਾਈਵੇਅ 'ਤੇ ਛੱਡ ਕੇ ਘਰ ਵਾਪਸ ਜਾ ਰਿਹਾ ਸੀ ਅਤੇ ਉਸੇ ਦੌਰਾਨ ਸਾਹਮਣੇ ਤੋਂ ਇਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟਿੱਪਰ ਦਾ ਟਾਇਰ ਉਸ ਦੇ ਸਿਰ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਰਵੀ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਅਤੇ ਉਸ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ, ਜਿਸ ਤਰ੍ਹਾਂ ਦੇ ਤੱਥ ਸਾਹਮਣੇ ਆਉਣਗੇ, ਉਸੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ।


author

Anmol Tagra

Content Editor

Related News