ਪਿੰਡ ਬਿਰਮੀ ਨੇੜੇ ਵਾਪਰੇ ਹਾਦਸੇ ''ਚ 29 ਸਾਲਾ ਨੌਜਵਾਨ ਦੀ ਦਰਦਨਾਕ ਮੌਤ
Friday, Jun 19, 2026 - 06:19 PM (IST)
ਲੁਧਿਆਣਾ (ਰਾਜ): ਪਿੰਡ ਬਿਰਮੀ ਚੌਕ ਨੇੜੇ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ 29 ਸਾਲਾ ਨੌਜਵਾਨ ਦੀ ਜਾਨ ਚਲੀ ਗਈ। ਥਾਣਾ ਪੀ. ਏ.ਯੂ. ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਸੰਦੀਪ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਮਹਿਲਾ ਨੇ ਦੱਸਿਆ ਬੀਤੀ 15 ਜੂਨ ਨੂੰ ਉਸ ਦਾ ਪਤੀ ਹਰਦੀਪ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰੋਂ ਨਿਕਲਿਆ ਸੀ। ਜਦੋਂ ਉਹ ਪਿੰਡ ਬਿਰਮੀ ਨੇੜੇ ਪਹੁੰਚਿਆ ਤਾਂ ਅਚਾਨਕ ਸਾਹਮਣੇ ਤੋੰ ਆ ਰਹੇ ਇਕ ਤੇਜ਼ ਰਫ਼ਤਾਰ ਵਾਹਨ (ਨੰਬਰ PB-10-HE-7052) ਦੇ ਚਾਲਕ ਨੇ ਤੇਜ਼ਰਫ਼ਤਾਰ ਨਾਲ ਉਸ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਲੋਕਾਂ ਨੇ ਹਰਦੀਪ ਸਿੰਘ ਨੂੰ ਲੁਧਿਆਣਾ ਦੇ DMC ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
