ਮੋਟਰਸਾਈਕਲ ''ਤੇ ਜਾਂਦੇ 3 ਯਾਰਾਂ ਨੂੰ ਟਰੱਕ ਨੇ ਮਾਰੀ ਟੱਕਰ, 19 ਸਾਲਾ ਮੁੰਡੇ ਦੀ ਮੌਤ

Friday, Jun 19, 2026 - 06:36 PM (IST)

ਮੋਟਰਸਾਈਕਲ ''ਤੇ ਜਾਂਦੇ 3 ਯਾਰਾਂ ਨੂੰ ਟਰੱਕ ਨੇ ਮਾਰੀ ਟੱਕਰ, 19 ਸਾਲਾ ਮੁੰਡੇ ਦੀ ਮੌਤ

ਲੁਧਿਆਣਾ (ਰਾਜ): ਮਹਾਨਗਰ ਦੇ ਜਸਪਾਲ ਬਾਂਗਰ ਰੋਡ 'ਤੇ ਦਰਦਨਾਕ ਹਾਦਸਿਆ ਵਾਪਰਿਆ। ਇੱਥੇ ਇਕ ਤੇਜ਼ ਰਫ਼ਤਾਰ ਤੇ ਬੇਕਾਬੂ ਟਰੱਕ ਨੇ ਮੋਟਰਸਾਈਕਲ 'ਤੇ ਸਵਾਰ ਤਿੰਨ ਦੋਸਤਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਵਿਚ ਤਿੰਨੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਮਗਰੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਇਕ 19 ਸਾਲਾ ਮੁੰਡੇ ਨੇ ਦਮ ਤੋੜ ਦਿੱਤਾ। ਉਸ ਦੇ ਦੋ ਦੋਸਤ ਪਵਨ ਅਤੇ ਰਾਹੁਲ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ। 

ਮ੍ਰਿਤਕ ਦੀ ਪਛਾਣ 19 ਸਾਲਾ ਅਦਿਤਿਆ ਵਜੋਂ ਹੋਈ ਹੈ। ਵਾਰਦਾਤ ਮਗਰੋਂ ਮੁਲਜ਼ਮ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਸ ਨੇ ਮ੍ਰਿਤਕ ਅਦਿਤਿਆ ਦੇ ਪਿਤਾ ਰਾਮ ਸਜੀਵਰ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


author

Anmol Tagra

Content Editor

Related News