ਲੁਧਿਆਣਾ ''ਚ ਭਿਆਨਕ ਹਾਦਸਾ! ਪੁੱਤ ਦੀਆਂ ਅੱਖਾਂ ਮੂਹਰੇ ਮਾਂ ਦੀ ਦਰਦਨਾਕ ਮੌਤ

Monday, Aug 24, 2026 - 08:21 PM (IST)

ਲੁਧਿਆਣਾ ''ਚ ਭਿਆਨਕ ਹਾਦਸਾ! ਪੁੱਤ ਦੀਆਂ ਅੱਖਾਂ ਮੂਹਰੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਜਸੀਆ ਚੌਕ ਦੇ ਨਜ਼ਦੀਕ ਮੈਕਡੋਨਲਡ ਦੇ ਸਾਹਮਣੇ ਮੋਟਰਸਾਈਕਲ ਸਵਾਰ ਮਾਂ-ਪੁੱਤ ਨੂੰ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਕੈਂਟਰ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਮਹਿਲਾ ਹਾਈਵੇਅ 'ਤੇ ਜਾ ਡਿੱਗੀ ਅਤੇ ਕੈਂਟਰ ਦਾ ਟਾਇਰ ਉਸ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦਾ ਪੁੱਤ ਜ਼ਖ਼ਮੀ ਹੋ ਗਿਆ। 

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਥਾਣਾ ਮੁਖੀ ਇੰਸਪੈਕਟਰ ਹਰਸ਼ਵੀਰ ਸਿੰਘ ਸੰਧੂ ਅਤੇ ਥਾਣੇਦਾਰ ਪ੍ਰੇਮਚੰਦ ਨੇ ਦੱਸਿਆ ਕਿ ਲਾਡੋਵਾਲ ਵੱਲੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਜਤ ਰਾਜ ਆਪਣੀ ਮਾਤਾ ਬਬੀਤਾ ਨਾਲ ਆਪਣੇ ਘਰ ਕੈਲਾਸ਼ ਨਗਰ ਵੱਲ ਜਾ ਰਿਹਾ ਸੀ। ਜਦੋਂ ਉਹ ਜਸੀਆ ਚੌਕ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੇ ਕੈਂਟਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੀ ਮਹਿਲਾ ਬਬੀਤਾ ਸੜਕ 'ਤੇ ਜਾ ਡਿੱਗੀ ਅਤੇ ਕੈਂਟਰ ਦੇ ਟਾਇਰ ਹੇਠਾਂ ਆ ਗਈ, ਜਦਕਿ ਮੋਟਰਸਾਈਕਲ ਚਲਾ ਰਿਹਾ ਨੌਜਵਾਨ ਰਜਤ ਰਾਜ ਦੂਜੇ ਪਾਸੇ ਜਾ ਡਿੱਗਿਆ ਅਤੇ ਜ਼ਖ਼ਮੀ ਹੋ ਗਿਆ। 

ਥਾਣਾ ਮੁਖੀ ਨੇ ਦੱਸਿਆ ਕਿ ਮਹਿਲਾ ਬਬੀਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕੈਂਟਰ ਚਾਲਕ ਮੌਕੇ 'ਤੇ ਹੀ ਕੈਂਟਰ ਛੱਡ ਕੇ ਫ਼ਰਾਰ ਹੋ ਗਿਆ। ਪੁਲਸ ਵੱਲੋਂ ਮਹਿਲਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਅਤੇ ਕੈਂਟਰ ਨੂੰ ਜ਼ਬਤ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਹਾਦਸਾ ਹੋਣ ਤੋਂ ਬਾਅਦ ਨੈਸ਼ਨਲ ਹਾਈਵੇਅ 'ਤੇ ਲੱਗਿਆ ਭਾਰੀ ਜਾਮ

ਜਸੀਆ ਚੌਕ ਦੇ ਨਜ਼ਦੀਕ ਬਣ ਰਹੇ ਨਵੇਂ ਪੁਲ ਕੋਲ ਹਾਦਸਾ ਹੋਣ ਤੋਂ ਬਾਅਦ ਹਾਈਵੇਅ 'ਤੇ ਭਾਰੀ ਜਾਮ ਲੱਗ ਗਿਆ, ਜਿਸ ਕਾਰਨ ਲੋਕ ਕਰੀਬ 1 ਘੰਟੇ ਤੱਕ ਜਾਮ ਵਿੱਚ ਫਸੇ ਰਹੇ। ਟ੍ਰੈਫਿਕ ਜਾਮ ਲੱਗਣ ਕਾਰਨ ਨੈਸ਼ਨਲ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ, ਜਿਸ ਤੋਂ ਬਾਅਦ ਪੀ.ਸੀ.ਆਰ. ਪੁਲਿਸ ਕਰਮਚਾਰੀਆਂ ਦੀਆਂ ਕਈ ਟੀਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਹਾਈਵੇਅ ਤੋਂ ਜਾਮ ਖੁੱਲ੍ਹਵਾਇਆ।


author

Anmol Tagra

Content Editor

Related News