ਟਰਾਲੇ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ
Friday, Oct 02, 2026 - 02:17 PM (IST)
ਲੁਧਿਆਣਾ (ਰਾਜ)- ਤੇਜ਼ ਰਫ਼ਤਾਰ ਟਰਾਲੇ ਨੇ ਇਕ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਪ੍ਰੀਤਮ ਸਿੰਘ ਹੈ। ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਸ ਨੇ ਮੁਲਜ਼ਮ ਟਰਾਲਾ ਚਾਲਕ ਸਲਮਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਸ ਸ਼ਿਕਾਇਤ ਵਿਚ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਪ੍ਰੀਤਮ ਸਿੰਘ ਘਰੋਂ ਦਵਾਈ ਲੈਣ ਲਈ ਗਏ ਸਨ। ਜਦੋਂ ਉਹ ਕੈਂਡ ਨਹਿਰ ਦੇ ਨੇੜੇ ਪੁੱਜੇ ਤਾਂ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਬਠਿੰਡਾ ਸਥਿਤ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
