ਲੁਧਿਆਣਾ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਪਤਨੀ ਦੀ ਮੌਤ, ਪਤੀ ਜ਼ਖਮੀ

10/17/2017 1:21:06 PM

ਲੁਧਿਆਣਾ (ਪੰਕਜ) : ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੇ ਬਿਜਲੀਘਰ ਦੇ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨੂੰ ਟਰੱਕ ਨੇ ਆਪਣੀ ਚਪੇਟ 'ਚ ਲੈ ਲਿਆ, ਜਿਸ ਕਾਰਨ ਪਤਨੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸ ਦਾ ਪਤੀ ਜ਼ਖ਼ਮੀ ਹੋ ਗਿਆ। ਬਸੰਤ ਨਗਰ ਸ਼ਿਮਲਾਪੁਰੀ ਨਿਵਾਸੀ ਵਰਿੰਦਰ ਕੁਮਾਰ ਪੁੱਤਰ ਰਾਜ ਕੁਮਾਰ ਐਤਵਾਰ ਨੂੰ ਆਪਣੀ ਪਤਨੀ ਗੁਡੀਆ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਬਿਜਲੀ ਘਰ ਗਿਆਸਪੁਰਾ ਦੇ ਨੇੜੇ ਤੇਜ਼ ਰਫਤਾਰ ਟਰੱਕ ਚਾਲਕ ਨੇ ਚਪੇਟ 'ਚ ਲੈ ਲਿਆ। ਹਾਦਸੇ 'ਚ ਗੁਡੀਆ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਵਰਿੰਦਰ ਜ਼ਖ਼ਮੀ ਹੋ ਗਿਆ। ਪੁਲਸ ਨੇ ਟਰੱਕ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।


Related News