ਮਾਛੀਵਾੜਾ ਸਾਹਿਬ ਵਿਖੇ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਦਰਦਨਾਕ ਮੌਤ

Monday, May 09, 2022 - 03:37 PM (IST)

ਮਾਛੀਵਾੜਾ ਸਾਹਿਬ ਵਿਖੇ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਦਰਦਨਾਕ ਮੌਤ

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾਡ਼ਾ ਨੇੜੇ ਵੱਗਦੀ ਸਰਹਿੰਦ ਨਹਿਰ ਦੇ ਪਵਾਤ ਪੁਲ ’ਤੇ ਅੱਜ ਸਵੇਰੇ 2 ਕਾਰਾਂ ਦੀ ਸਿੱਧੀ ਟੱਕਰ ਦੌਰਾਨ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰੀਤਮ ਕੌਰ ਪਤਨੀ ਗੁਰਮੇਲ ਸਿੰਘ (65) ਵਾਸੀ ਢੰਡੇ ਅਤੇ ਮਿਲਨ ਸਹਿਗਲ ਪੁੱਤਰ ਅਸ਼ੋਕ ਕੁਮਾਰ ਵਾਸੀ ਭਾਮੀਆਂ ਰੋਡ, ਗੁਰੂ ਨਾਨਕ ਨਗਰ ਲੁਧਿਆਣਾ ਵੱਜੋਂ ਹੋਈ ਹੈ। ਇਸ ਹਾਦਸੇ ਦੌਰਾਨ 1 ਬੱਚੇ ਸਮੇਤ 4 ਹੋਰ ਜਖ਼ਮੀ ਹੋ ਗਏ।

ਇਹ ਵੀ ਪੜ੍ਹੋ : ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਦਾ ਵੱਡਾ ਬਿਆਨ ਆਇਆ ਸਾਹਮਣੇ  

ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਹੌਂਡਾ ਕਾਰ ਰੋਪੜ ਵੱਲੋਂ ਆ ਰਹੀ ਸੀ ਅਤੇ ਲੁਧਿਆਣਾ ਵੱਲੋਂ ਆ ਰਹੀ ਅਰਟਿਗਾ ਨਾਲ ਇਸ ਦੀ ਸਿੱਧੀ ਟੱਕਰ ਹੋ ਗਈ। ਹਾਦਸੇ ਵਿਚ ਦੋਵਾਂ ਕਾਰਾਂ ਦੇ ਚਾਲਕ ਜਖ਼ਮੀ ਹੋ ਗਏ, ਜਦਕਿ ਕਾਰਾਂ ਦੇ ਸਾਹਮਣੇ ਸੀਟ ’ਤੇ ਬੈਠੇ 2 ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਇੱਕ ਬੱਚਾ ਗੁਰਨੂਰ ਸਿੰਘ ਢੰਡੇ (10), ਹਰਗੁਨਪਨੀਤ ਸਿੰਘ ਵਾਸੀ ਬੌਂਦਲੀ, ਬਲਜੀਤ ਕੌਰ ਅਤੇ ਮਨੀਸ਼ (36) ਵਾਸੀ 33 ਫੁੱਟਾ ਰੋਡ ਲੁਧਿਆਣਾ ਜਖ਼ਮੀ ਹੋ ਗਏ।

ਇਹ ਵੀ ਪੜ੍ਹੋ : ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲਾ, ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ ਬਰਾਮਦ ਕੀਤੇ ਹਥਿਆਰ

ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਮਰਾਲਾ ਹਰਵਿੰਦਰ ਸਿੰਘ ਖਹਿਰਾ, ਥਾਣਾ ਮੁਖੀ ਵਿਜੈ ਕੁਮਾਰ, ਬਹਿਲੋਲਪੁਰ ਚੌਂਕੀ ਇੰਚਾਰਜ ਪ੍ਰਮੋਦ ਕੁਮਾਰ ਮੌਕੇ ’ਤੇ ਪਹੁੰਚ ਗਏ। ਇਸ ਹਾਦਸੇ ਵਿਚ ਪ੍ਰੀਤਮ ਕੌਰ ਅਤੇ ਮਿਲਨ ਸਹਿਗਲ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦੋਂ ਕਿ ਜਖ਼ਮੀਆਂ ਨੂੰ ਸਮਰਾਲਾ ਹਸਪਤਾਲ ਵਿਖੇ ਇਲਾਜ ਲਈ ਭੇਜ ਦਿੱਤਾ ਗਿਆ। ਪੁਲਸ ਵੱਲੋਂ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਹਾਦਸੇ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਹਸਪਤਾਲ ਪਹੁੰਚ ਗਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News