ਨਹਿਰ ''ਚ ਜਾ ਡਿੱਗੀ ਬੇਕਾਬੂ ਹੋਈ Alto, ਪਿੰਡ ਸਹਿਜੜਾ ਦੇ ਨੌਜਵਾਨ ਦੀ ਗਈ ਜਾਨ
Tuesday, Jul 08, 2025 - 03:02 PM (IST)

ਮਹਿਲ ਕਲਾਂ (ਹਮੀਦੀ): ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹਿਜੜਾ ਨਾਲ ਸਬੰਧਤ ਇਕ ਨੌਜਵਾਨ ਦੀ Alto ਕਾਰ ਬੇਕਾਬੂ ਹੋ ਕੇ ਨਹਿਰ ਵਿਚ ਡਿੱਗ ਜਾਣ ਕਾਰਨ ਮੌਤ ਹੋ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਧਾਲੀਵਾਲ ਅਤੇ ਸਮਾਜ ਸੇਵੀ ਮਨਜੀਤ ਸਿੰਘ ਸਹਿਜੜਾ ਨੇ ਦੱਸਿਆ ਕਿ ਜਸਵਿੰਦਰ ਸਿੰਘ (ਉਮਰ 42 ਸਾਲ) ਪੁੱਤਰ ਜਗਰੂਪ ਸਿੰਘ ਵਾਸੀ ਸਹਿਜੜਾ ਆਪਣੀ ਆਲਟੋ ਕਾਰ 'ਤੇ ਸਵਾਰ ਹੋ ਕੇ ਪਿੰਡ ਬਾਹਮਣੀਆਂ ਤੋਂ ਦੱਦਾਹੂਰ ਲਿੰਕ ਸੜਕ ਰਾਹੀਂ ਨਹਿਰ ਦੇ ਪੁਲ਼ ਦੱਦਾਹੂਰ ਵੱਲ ਨੂੰ ਆ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਕਬੱਡੀ ਖਿਡਾਰੀ ਨੂੰ ਸਾਰੇ ਸ਼ਹਿਰ 'ਚ ਲੱਭਦੀ ਰਹੀ ਪੁਲਸ, 3 ਦਿਨ ਬਾਅਦ ਥਾਣੇ ਦੀ ਛੱਤ ਤੋਂ ਹੀ ਮਿਲੀ ਲਾਸ਼
ਇਸ ਦੌਰਾਨ ਜਦੋਂ ਉਹ ਗੱਡੀ ਨੂੰ ਪਟੜੀ ਉੱਤੇ ਚੜਾਉਣ ਲੱਗਾ ਤਾਂ ਕਾਰ ਬੇਕਾਬੂ ਹੋ ਕੇ ਸਿੱਧੀ ਨਹਿਰ ਵਿਚ ਡਿੱਗ ਗਈ। ਪਤਾ ਲੱਗਦਾ ਹੀ ਆਸ ਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਹਾਦਸੇ ਵਾਲੀ ਥਾਂ ਪੁੱਜ ਕੇ ਨਹਿਰ ਵਿਚ ਡਿੱਗੀ ਕਾਰ ਵਿਚੋਂ ਕਾਰ ਚਾਲਕ ਨੂੰ ਕੱਢਿਆ ਅਤੇ ਚਾਲਕ ਨੂੰ ਰਾਏਕੋਟ ਦੇ ਇਕ ਨਿਜੀ ਹਸਪਤਾਲ ਲਿਜਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਛਾ ਗਈ। ਮ੍ਰਿਤਕ ਪਿੱਛੇ ਆਪਣੀ ਪਤਨੀ ਅਤੇ ਬੱਚੇ ਨੂੰ ਰੋਂਦਿਆ ਕੁਰਲਾਉਂਦਿਆ ਛੱਡ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੂਰੇ ਮਹੀਨੇ ਲਈ FREE ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ!
ਉੱਧਰ ਪੁਲਸ ਚੌਂਕੀ ਜਲਾਲਦੀਵਾਲ ਦੇ ਏ.ਐਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਸਵਿੰਦਰ ਸਿੰਘ ਦੇ ਭਰਾ ਬਲਜਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ 194 ਬੀ. ਐੱਨ. ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਇਸ ਮੌਕੇ ਨੇਕ ਦਰਸ਼ਨ ਸਿੰਘ ਸਹਿਜੜਾ, ਯਾਦਵਿੰਦਰ ਸਿੰਘ ਅਤੇ ਤਜਿੰਦਰ ਸਿੰਘ ਨੇ ਨੌਜਵਾਨ ਦੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਮਿਲ ਕੇ ਆਪਣੀ ਦਿਲੀ ਹਮਦਰਦੀ ਪ੍ਰਗਟਾਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8