CNG ਪੰਪ ਮੂਹਰੇ ਵਾਪਰਿਆ ਦਰਦਨਾਕ ਹਾਦਸਾ! ਨੌਜਵਾਨ ਦੀ ਹੋਈ ਮੌਤ
Friday, Aug 08, 2025 - 05:14 PM (IST)

ਮਹਿਲ ਕਲਾਂ (ਹਮੀਦੀ): ਲੁਧਿਆਣਾ-ਬਰਨਾਲਾ ਮੁੱਖ ਮਾਰਗ ‘ਤੇ ਪਿੰਡ ਸਹਿਜੜਾ ਨੇੜੇ ਇਕ ਭਿਆਨਕ ਸੜਕ ਹਾਦਸੇ ਵਿਚ ਮਹਿਲ ਕਲਾਂ ਨਿਵਾਸੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਬੀਤੀ ਰਾਤ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮਹਿਲ ਕਲਾਂ ਵੱਲ ਆ ਰਹੇ ਸਨ। ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਪਛਾਣ 25 ਸਾਲਾ ਸੁਖਜੀਤ ਸਿੰਘ ਉਰਫ ਬੱਬੂ ਪੁੱਤਰ ਚਰਨਜੀਤ ਸਿੰਘ ਵਾਸੀ ਮਹਿਲ ਕਲਾਂ ਸੋਢੇ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗੈਂਗਰੇਪ! ਘਰ ਦੀਆਂ ਔਰਤਾਂ ਨੇ ਵੀ ਦਿੱਤਾ 'ਕਾਲੀ ਕਰਤੂਤ' 'ਚ ਸਾਥ
ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਆਪਣੇ ਇਕ ਸਾਥੀ ਨਾਲ ਮੋਟਰਸਾਈਕਲ ਰਾਹੀਂ ਬਰਨਾਲਾ ਤੋਂ ਮਹਿਲ ਕਲਾਂ ਵੱਲ ਆ ਰਹੇ ਸਨ, ਤਾਂ ਪਿੰਡ ਸਹਿਜੜਾ ਨੇੜੇ ਸਥਿਤ ਸੀਐਨਜੀ ਪੰਪ ਦੇ ਸਾਹਮਣੇ, ਉਨ੍ਹਾਂ ਦੀ ਮੋਟਰਸਾਈਕਲ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ, ਜਿਸ ਕਰਕੇ ਦੋਵੇਂ ਨੌਜਵਾਨ ਮੋਟਰਸਾਈਕਲ ਤੋਂ ਡਿੱਗ ਪਏ ਅਤੇ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਮੋਟਰਸਾਈਕਲ ਦੀ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਰਕੇ ਵਾਪਰਿਆ। ਆਸ-ਪਾਸ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਦੋਵੇਂ ਨੂੰ ਤੁਰੰਤ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਪਰ ਸੁਖਜੀਤ ਸਿੰਘ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ, ਜਦਕਿ ਉਸ ਦੇ ਸਾਥੀ ਦਾ ਹਾਲੇ ਇਲਾਜ ਚੱਲ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਪਵੇਗਾ 10,00,00,00,000 ਰੁਪਏ ਦਾ ਘਾਟਾ! ਜਾ ਸਕਦੀਆਂ ਨੇ ਹਜ਼ਾਰਾਂ ਨੌਕਰੀਆਂ
ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਐੱਸ.ਐੱਚ.ਓ. ਸ਼ੇਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਪਰਿਵਾਰ ਵੱਲੋਂ ਹਾਲੇ ਤੱਕ ਕੋਈ ਲਿਖਤੀ ਬਿਆਨ ਨਹੀਂ ਦਿੱਤਾ ਗਿਆ ਹੈ। ਪਰਿਵਾਰਕ ਬਿਆਨ ਮਿਲਣ 'ਤੇ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਸੁਖਜੀਤ ਸਿੰਘ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ ਅਤੇ ਰਾਜਗਿਰੀ ਦਾ ਕੰਮ ਕਰਕੇ ਪਰਿਵਾਰ ਦੀ ਰੋਜ਼ੀ-ਰੋਟੀ ਕਮਾਉਂਦਾ ਸੀ। ਉਸ ਦੀ ਅਚਾਨਕ ਮੌਤ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਿੰਡ ਮਹਿਲ ਕਲਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8