ਮੋਗਾ ''ਚ ਪੁਲ ਦੀ ਕੰਧ ਨਾਲ ਟਕਰਾਈ ਕਾਰ, ਮਹਿਲਾ ਦੀ ਮੌਤ, ਦੋ ਗੰਭੀਰ ਜ਼ਖਮੀ

Tuesday, Feb 24, 2026 - 06:16 PM (IST)

ਮੋਗਾ ''ਚ ਪੁਲ ਦੀ ਕੰਧ ਨਾਲ ਟਕਰਾਈ ਕਾਰ, ਮਹਿਲਾ ਦੀ ਮੌਤ, ਦੋ ਗੰਭੀਰ ਜ਼ਖਮੀ

ਮੋਗਾ (ਕਸ਼ਿਸ਼) : ਮੋਗਾ-ਲੁਧਿਆਣਾ ਹਾਈਵੇ 'ਤੇ ਪਿੰਡ ਮਟਵਾਣੀ ਦੇ ਨੇੜੇ ਇਕ ਡਿਜ਼ਾਇਰ ਕਾਰ ਪੁਲ ਦੀ ਕੰਧ ਨਾਲ ਟਕਰਾ ਗਈ। ਇਸ ਦੌਰਾਨ ਇਕ ਮਹਿਲਾ ਦੀ ਮੌਤ ਹੋ ਗਈ, ਜਦਕਿ ਦੋ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ। ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਇਕਬਾਲਵੀਰ ਸਿੰਘ, ਗੁਰਦੇਵ ਸਿੰਘ ਅਤੇ ਉਸ ਦੀ ਪਤਨੀ ਚਰਨਜੀਤ ਕੌਰ ਵਾਸੀ ਪਿੰਡ ਕੁੱਸਾ, ਜ਼ਿਲ੍ਹਾ ਮੋਗਾ ਆਪਣੀ ਡਿਜ਼ਾਇਰ ਕਾਰ ਵਿਚ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਮਟਵਾਣੀ ਦੇ ਨੇੜੇ ਸੜਕ ਕਰਾਸ ਕਰ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਪੁਲ ਦੀ ਕੰਧ ਨਾਲ ਜਾ ਟਕਰਾਈ।

ਇਸ ਹਾਦਸੇ ਵਿਚ ਚਰਨਜੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕਬਾਲਵੀਰ ਸਿੰਘ ਅਤੇ ਗੁਰਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਮੌਕੇ 'ਤੇ ਪਹੁੰਚੀ ਪੁਲਸ ਦੀ ਮਦਦ ਨਾਲ ਦੋਵਾਂ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News