ਦਰਦਨਾਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀਂ

Sunday, Jul 26, 2020 - 02:28 PM (IST)

ਦਰਦਨਾਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀਂ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਪਿੰਡ ਧੂੜਕੋਟ ਵਿਖੇ ਕਾਰ ਦੀ ਲਪੇਟ 'ਚ ਆ ਕੇ ਇਕ ਨੌਜਵਾਨ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦੀ ਖ਼ਬਰ ਪਤਾ ਲੱਗੀ ਹੈ। ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਕਾਰ ਸਵਾਰ ਨੇ ਇਕ ਮੋਟਰਸਾਈਕਲ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਮੋਟਰਸਾਈਕਲ ’ਤੇ ਸਵਾਰ ਵਿਅਕਤੀ ਕ੍ਰਿਸ਼ਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਧੂੜਕੋਟ ਦੀ ਮੌਤ ਹੋ ਗਈ ਅਤੇ ਬਿੱਟੂ ਅਤੇ ਗੁੱਗੂ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿਨ੍ਹਾਂ 'ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।
ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰਾਂ ਨੂੰ ਕਾਰ ਦੂਰ ਤੱਕ ਘੜੀਸਦੀ ਹੋਈ ਲੈ ਗਈ। ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ ਪਰ ਕਾਰ ਦੀ ਅੱਧੀ ਨੰਬਰ ਪਲੇਟ ਟੁੱਟ ਕੇ ਹਾਦਸੇ ਵਾਲੀ ਥਾਂ ’ਤੇ ਡਿੱਗ ਪਈ। ਪੁਲਸ ਪਾਰਟੀ ਨੇ ਸਹਾਇਕ ਥਾਣੇਦਾਰ ਕੁਲਦੀਪ ਰਾਜ ਦੀ ਅਗਵਾਈ 'ਚ ਜਾਂਚ ਤੋਂ ਬਾਅਦ ਕਾਰ ਸਵਾਰ ਜਸਪ੍ਰੀਤ ਸਿੰਘ ਉਰਫ ਸੋਨੀ ਪੁੱਤਰ ਬਖਤੌਰ ਸਿੰਘ ਵਾਸੀ ਭਾਗੀਕੇ ਦੀ ਪਛਾਣ ਕਰਨ ਵਿਚ ਸਫ਼ਲਤਾ ਹਾਸਲ ਕੀਤੀ, ਜਿਸ ਖਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News