2 ਸਾਲਾ ਬੱਚੀ ਨਾਲ ਜਾ ਰਹੇ ਨੌਜਵਾਨ ਨੂੰ ਰੋਡਵੇਜ਼ ਦੀ ਬੱਸ ਨੇ ਮਾਰੀ ਟੱਕਰ, ਪੈ ਗਿਆ ਚੀਕ-ਚਿਹਾੜਾ
Monday, May 13, 2024 - 11:14 AM (IST)

ਮੋਗਾ (ਵਿਪਨ): ਪੰਜਾਬ ਰੋਡਵੇਜ਼ ਦੀ ਬੱਸ ਨੇ ਐਕਟਿਵਾ 'ਤੇ ਆਪਣੀ 2 ਸਾਲਾ ਧੀ ਨਾਲ ਜਾ ਰਹੇ ਨੌਜਵਾਨ ਨੂੰ ਫੇਟ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿਚ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੱਚੀ ਵਾਲ-ਵਾਲ ਬੱਚ ਗਈ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ, ਸਾਥੀ Actor ਦੀ ਵੀ ਹਾਲਤ ਗੰਭੀਰ
ਜਾਣਕਾਰੀ ਮੁਤਾਬਕ ਮੋਗਾ ਦੀ ਬਸਤੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਵੀਰ ਸੈਣੀ (37) ਪੁੱਤਰ ਸਾਧੂ ਰਾਮ ਆਪਣੀ 2 ਸਾਲਾ ਧੀ ਨਾਲ ਐਕਟਿਵਾ 'ਤੇ ਜਾ ਰਿਹਾ ਸੀ। ਇਸ ਦੌਰਾਨ ਅੰਮ੍ਰਿਤਸਰ ਰੋਡ 'ਤੇ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੀਰ ਸੈਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8