ਮੋਟਰਸਾਈਕਲ ਅਤੇ ਟਰੈਕਟਰ ਦੀ ਹੋਈ ਟੱਕਰ, ਮੋਟਰਸਾਈਕਲ ਸਵਾਰ ਦੀ ਕੱਟੀ ਗਈ ਲੱਤ

Sunday, Apr 27, 2025 - 04:09 PM (IST)

ਮੋਟਰਸਾਈਕਲ ਅਤੇ ਟਰੈਕਟਰ ਦੀ ਹੋਈ ਟੱਕਰ, ਮੋਟਰਸਾਈਕਲ ਸਵਾਰ ਦੀ ਕੱਟੀ ਗਈ ਲੱਤ

ਮੋਗਾ (ਕਸ਼ਿਸ਼ ਸਿੰਗਲਾ): ਮੋਗਾ ਜ਼ਿਲ੍ਹਾ ਦੇ ਪਿੰਡ ਚੜਿਕ ਦੇ ਰਹਿਣ ਵਾਲੇ ਨੌਜਵਾਨ ਜੋ ਕਿ ਮੋਟਰਸਾਈਕਲ ਤੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਟਰੈਕਟਰ ਨਾਲ ਉਸ ਦੀ ਟੱਕਰ ਹੋ ਗਈ। ਟਰੈਕਟਰ ਮਗਰ ਕੋਈ ਮਸ਼ੀਨ ਸੀ, ਜਿਸ ਨਾਲ ਵੱਜਣ 'ਤੇ ਨੌਜਵਾਨ ਦੀ ਲੱਤ ਕੱਟੀ ਗਈ। ਉਸ ਨੂੰ ਸਮਾਜ ਸੇਵਾ ਸੁਸਇਟੀ ਦੀ ਗੱਡੀ ਰਾਹੀਂ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ 'DSP' ਗ੍ਰਿਫ਼ਤਾਰ! Instagram 'ਤੇ...

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਖਮੀ ਦੀ ਪਤਨੀ ਕੁਲਵਿੰਦਰ ਕੌਰ ਨੇ ਕਿਹਾ ਕਿ ਉਸ ਨੂੰ ਸੂਚਨਾ ਮਿਲੀ ਸੀ ਕਿ ਉਸ ਦੇ ਪਤੀ ਦਾ ਐਕਸੀਡੈਂਟ ਹੋ ਗਿਆ ਹੈ। ਉਹ ਪਿੰਡ ਡਾਲਾ ਵਿਖੇ ਕੰਮ ਕਰਨ ਗਏ ਸੀ ਅਤੇ ਵਾਪਸ ਪਿੰਡ ਆ ਰਹੇ ਸੀ। ਰਸਤੇ ਵਿਚ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਮੁੰਡੇ ਦਾ ਵਿਦੇਸ਼ੀ ਧਰਤੀ 'ਤੇ ਗੋਲ਼ੀਆਂ ਮਾਰ ਕੇ ਕਤਲ

ਜਾਣਕਾਰੀ ਦਿੰਦੇ ਹੋਏ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚੜਿੱਕ ਰੋਡ ਕੋਲ ਟਰੈਕਟਰ ਤੇ ਮੋਟਰਸਾਈਕਲ ਦੀ ਟੱਕਰ ਹੋਈ ਹੈ। ਸਾਡੇ ਮੈਂਬਰ ਮੌਕੇ ਦੇ ਗੱਡੀ ਲੈ ਕੇ ਪਹੁੰਚੇ ਅਤੇ ਮੋਟਰਸਾਈਕਲ ਸਵਾਰ ਵਿਅਕਤੀ ਜੋ ਕਿ ਕਾਫੀ ਗੰਭੀਰ ਜ਼ਖ਼ਮੀ ਹੋ ਚੁੱਕਿਆ ਸੀ ਅਤੇ ਉਸ ਦੀ ਲੱਤ ਕੱਟੀ ਗਈ ਸੀ, ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ। ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News