ਮੋਗਾ-ਕੋਟਕਪੂਰਾ ਰੋਡ ’ਤੇ ਭਿਆਨਕ ਹਾਦਸਾ! ਕੈਂਟਰ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

Sunday, Aug 30, 2026 - 07:58 PM (IST)

ਮੋਗਾ-ਕੋਟਕਪੂਰਾ ਰੋਡ ’ਤੇ ਭਿਆਨਕ ਹਾਦਸਾ! ਕੈਂਟਰ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

ਮੋਗਾ (ਕਸ਼ਿਸ਼): ਮੋਗਾ-ਕੋਟਕਪੂਰਾ ਰੋਡ ’ਤੇ ਸ਼ਨੀਵਾਰ ਰਾਤ ਤੇਜ਼ ਰਫ਼ਤਾਰ ਕੈਂਟਰ ਦੀ ਲਪੇਟ ’ਚ ਆਉਣ ਨਾਲ 36 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਹਾਦਸੇ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ।

ਮ੍ਰਿਤਕ ਦੀ ਪਛਾਣ ਮੋਗਾ ਦੇ ਬੇਅੰਤ ਨਗਰ ਵਾਸੀ ਸਿਰਾ ਵਜੋਂ ਹੋਈ ਹੈ। ਉਹ ਪੇਂਟਿੰਗ ਦਾ ਕੰਮ ਕਰਦਾ ਸੀ ਅਤੇ ਅਜੇ ਕੁਆਰਾ ਸੀ। ਪਰਿਵਾਰ ਮੁਤਾਬਕ ਸਿਰਾ ਘਰ ’ਚ ਸੀ, ਜਿਸ ਤੋਂ ਬਾਅਦ ਇਕ ਅਣਪਛਾਤਾ ਵਿਅਕਤੀ ਉਸ ਨੂੰ ਘਰੋਂ ਬੁਲਾ ਕੇ ਆਪਣੇ ਨਾਲ ਲੈ ਗਿਆ। ਰਾਤ ਕਰੀਬ 10 ਵਜੇ ਪਰਿਵਾਰ ਨੂੰ ਹਾਦਸੇ ਦੀ ਸੂਚਨਾ ਮਿਲੀ। CCTV ਮੁਤਾਬਕ ਹਾਦਸੇ ਸਮੇਂ ਮੋਟਰਸਾਈਕਲ ’ਤੇ ਦੋ ਵਿਅਕਤੀ ਸਵਾਰ ਸਨ। ਕੈਂਟਰ ਦੀ ਲਪੇਟ ’ਚ ਆਉਣ ਨਾਲ ਸਿਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਵਾਲ-ਵਾਲ ਬਚ ਗਿਆ।

ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਮ੍ਰਿਤਕ ਦੀ ਭਾਬੀ ਸੋਮਾ ਰਾਣੀ ਨੇ ਦੱਸਿਆ ਕਿ ਸਿਰਾ ਬਜ਼ੁਰਗ ਮਾਤਾ ਦਾ ਸਹਾਰਾ ਸੀ। ਪਰਿਵਾਰ ਨੇ ਇਨਸਾਫ਼ ਅਤੇ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਥਾਣਾ ਸਿਟੀ ਸਾਊਥ ਦੇ SHO ਵਰੁਣ ਕੁਮਾਰ ਨੇ ਦੱਸਿਆ ਕਿ ਪਰਿਵਾਰ ਵੱਲੋਂ ਫਿਲਹਾਲ ਕੋਈ ਕਾਰਵਾਈ ਕਰਵਾਉਣ ਤੋਂ ਇਨਕਾਰ ਕੀਤਾ ਗਿਆ ਹੈ। ਪਰਿਵਾਰ ਦੇ ਫੈਸਲੇ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


author

Anmol Tagra

Content Editor

Related News