ਮੋਗਾ ''ਚ ਭਿਆਨਕ ਹਾਦਸੇ ''ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ

Sunday, Oct 18, 2026 - 04:31 PM (IST)

ਮੋਗਾ ''ਚ ਭਿਆਨਕ ਹਾਦਸੇ ''ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ

ਮੋਗਾ (ਜ. ਬ.): ਮੋਗਾ ਦੇ ਪਿੰਡ ਘੱਲ ਕਲਾਂ ਨੇੜੇ ਲੁਧਿਆਣਾ-ਫਿਰੋਜ਼ਪੁਰ ਰੋਡ ’ਤੇ ਐਤਵਾਰ ਸਵੇਰੇ ਕਰੀਬ 10 ਵਜੇ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਸਾਈਕਲ ਸਵਾਰ 85 ਸਾਲਾ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਪਿੰਡ ਘੱਲ ਕਲਾਂ ਦੇ ਰਹਿਣ ਵਾਲੇ ਨਛੱਤਰ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਬਜ਼ੁਰਗ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਸੁਖਦੀਪ ਸਿੰਘ ਸੰਧੂ ਨੇ ਦੱਸਿਆ ਕਿ ਨਛੱਤਰ ਸਿੰਘ ਐਤਵਾਰ ਸਵੇਰੇ ਕਰੀਬ 10 ਵਜੇ ਸਾਈਕਲ ’ਤੇ ਸਵਾਰ ਹੋ ਕੇ ਪਿੰਡ ਘੱਲ ਕਲਾਂ ਵਿੱਚ ਕਿਸੇ ਨੂੰ ਮਿਲਣ ਜਾ ਰਹੇ ਸਨ। ਇਸ ਦੌਰਾਨ ਲੁਧਿਆਣਾ-ਫਿਰੋਜ਼ਪੁਰ ਰੋਡ ’ਤੇ ਪਿੱਛਿਓਂ ਆਏ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਜ਼ਖ਼ਮੀ ਬਜ਼ੁਰਗ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।

ਉੱਥੇ ਹੀ ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 


author

Anmol Tagra

Content Editor

Related News