ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਂ-ਪੁੱਤ ਦੀ ਦਰਦਨਾਕ ਮੌਤ

Tuesday, Mar 01, 2022 - 11:10 AM (IST)

ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਂ-ਪੁੱਤ ਦੀ ਦਰਦਨਾਕ ਮੌਤ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਵੜਿੰਗ ਕੋਲ 2 ਕਾਰਾਂ ਦੀ ਹੋਈ ਆਪਸੀ ਟੱਕਰ 'ਚ ਧਰਮਕੋਟ ਵਾਸੀ ਮਾਂ-ਪੁੱਤ ਦੀ ਮੌਤ ਹੋ ਗਈ, ਜਦੋਂ ਕਿ ਇਸ ਹਾਦਸੇ ਦੌਰਾਨ 4 ਲੋਕ ਗੰਭੀਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਧਰਮਕੋਟ ਵਾਸੀ ਜਗਸੀਰ ਸਿੰਘ ਆਪਣੀ ਮਾਂ, ਪਤਨੀ ਅਤੇ ਧੀ ਨਾਲ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਸ੍ਰੀ ਮੁਕਤਸਰ ਸਾਹਿਬ ਆਇਆ ਸੀ। ਬੀਤੀ ਰਾਤ ਜਦੋਂ ਉਹ ਆਪਣੀ ਵਰਨਾ ਕਾਰ ਰਾਹੀਂ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਵੱਲ ਜਾ ਰਿਹਾ ਸੀ ਤਾਂ ਪ੍ਰਤੱਖ ਦਰਸ਼ੀਆਂ ਅਨੁਸਾਰ ਸਾਹਮਣੇ ਤੋਂ ਆ ਰਹੀ ਇਕ ਹਾਂਡਾ ਆਈਕਾਨ ਕਾਰ ਉਸ ਦੀ ਕਾਰ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਜੇਲ੍ਹ ’ਚ ਗੁਰਬਾਣੀ ਦਾ ਪਾਠ ਕਰ ਰਹੇ 'ਮਜੀਠੀਆ', ਪੜ੍ਹ ਰਹੇ ਮਹਾਨ ਸ਼ਖਸੀਅਤਾਂ ਦੀਆਂ ਜੀਵਨੀਆਂ  

PunjabKesari

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇ ਕਾਰਾਂ ਬੁਰੀ ਤਰ੍ਹਾ ਨੁਕਸਾਨੀਆਂ ਗਈਆ। ਇਸ ਹਾਦਸੇ ਦੌਰਾਨ ਜਗਸੀਰ ਸਿੰਘ ਅਤੇ ਉਸ ਦੀ ਮਾਤਾ ਪਰਮਜੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਅੰਮ੍ਰਿਤਪਾਲ ਕੌਰ ਅਤੇ ਧੀ ਅਭੀਜੋਤ ਕੌਰ ਇਕ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹਨ। ਹਾਂਡਾ ਆਈਕਾਨ ਕਾਰ ਨੂੰ ਗੰਗਾਨਗਰ ਦੇ ਪਿੰਡ ਮੋਹਨਪੁਰ ਦਾ ਵਾਸੀ ਭਗਵੰਤ ਸਿੰਘ ਚਲਾ ਰਿਹਾ ਸੀ ਅਤੇ ਉਸ ਨਾਲ ਇਕ ਹੋਰ ਵਿਅਕਤੀ ਸਵਾਰ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਤੇ ਨਵੀਂ ਬਣ ਰਹੀ ਸਰਕਾਰ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਜਾਣੋ ਪੂਰਾ ਮਾਮਲਾ

ਇਹ ਦੋਵੇਂ ਵਿਅਕਤੀ ਵੀ ਇਲਾਜ ਅਧੀਨ ਹਨ। ਜਗਸੀਰ ਸਿੰਘ ਧਰਮਕੋਟ ਤੋਂ ਅਕਾਲੀ ਆਗੂ ਤੇ ਸਾਬਕਾ ਮੰਤਰੀ ਤੋਤਾ ਸਿੰਘ ਦਾ ਨਿੱਜੀ ਸਹਾਇਕ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News