ਸੜਕ ਹਾਦਸੇ 'ਚ ਉਜੜਿਆ ਪਰਿਵਾਰ! 3 ਜੀਆਂ ਸਣੇ ਕੁੱਲ੍ਹ 4 ਲੋਕਾਂ ਦੀ ਗਈ ਜਾਨ

Friday, Apr 12, 2024 - 01:08 PM (IST)

ਸੜਕ ਹਾਦਸੇ 'ਚ ਉਜੜਿਆ ਪਰਿਵਾਰ! 3 ਜੀਆਂ ਸਣੇ ਕੁੱਲ੍ਹ 4 ਲੋਕਾਂ ਦੀ ਗਈ ਜਾਨ

ਸ਼੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ): ਸ਼ੁੱਕਰਵਾਰ ਤੜਕਸਾਰ ਸ਼੍ਰੀ ਮੁਕਤਸਰ ਸਾਹਿਬ- ਬਠਿੰਡਾ ਮਾਰਗ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇੱਕੋ ਪਰਿਵਾਰ ਦੇ 3 ਜੀਆਂ ਸਣੇ ਕੁੱਲ੍ਹ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਕਾਰ ਸਵਾਰ ਵੀ ਗੰਭੀਰ ਜ਼ਖ਼ਮੀ ਹੈ। ਇਹ ਹਾਦਸਾ ਪਿੰਡ ਬੁੱਟਰ ਸ਼ਰੀਹ ਨੇੜੇ ਵਾਪਰਿਆ।

ਇਹ ਖ਼ਬਰ ਵੀ ਪੜ੍ਹੋ - ਨਾਭਾ ਦੇ ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਗੈਂਗਰੇਪ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਜਾਣਕਾਰੀ ਮੁਤਾਬਕ ਆਲਟੋ ਕਾਰ ਬਠਿੰਡਾ ਤੋਂ ਸ਼੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ। ਇਸ ਦੌਰਾਨ ਪਿੰਡ ਬੁੱਟਰ ਸ਼ਰੀਹ ਨੇੜੇ ਕਾਰ ਦਰੱਖਤ ਨਾਲ ਜਾ ਟਕਰਾਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਵਿਚ 4 ਕਾਰ ਸਵਾਰਾਂ ਦੀ ਮੌਤ ਹੋ ਗਈ, ਜਦਕਿ 1 ਗੰਭੀਰ ਰੂਪ ਵਿਚ ਜ਼ਖ਼ਮੀ ਹੈ। ਮ੍ਰਿਤਕਾਂ ਵਿਚ ਪਤੀ-ਪਤਨੀ ਅਤੇ ਪੁੱਤਰ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਰਾਮਾ ਮੰਡੀ ਵਿਖੇ ਧਾਰਮਿਕ ਸਮਾਮਗ ਤੋਂ ਪਰਤ ਰਿਹਾ ਸੀ, ਪਰ ਰਾਹ ਵਿਚ ਹੀ ਇਹ ਹਾਦਸਾ ਵਾਪਰ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News