ਨਾਭਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਵਿਅਕਤੀਆਂ ਦੀ ਮੌਤ

Wednesday, Jul 21, 2021 - 09:13 AM (IST)

ਨਾਭਾ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਵਿਅਕਤੀਆਂ ਦੀ ਮੌਤ

ਨਾਭਾ (ਖੁਰਾਣਾ, ਭੂਪਾ) : ਇੱਥੇ ਨਾਭਾ-ਮਾਲੇਰਕੋਟਲਾ ਦੇ ਪਿੰਡ ਹਰੀਗੜ੍ਹ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਇਕ ਵਾਹਨ ਨਾਲ ਸਵਿੱਫਟ ਕਾਰ ਦੀ ਟੱਕਰ ਹੋ ਗਈ। ਹਾਦਸੇ ’ਚ ਕਾਰ ਦਾ ਪਿਛਲਾ ਹਿੱਸਾ ਚਕਨਾਚੂਰ ਹੋ ਗਿਆ ਅਤੇ ਕਾਰ 'ਚ ਸਵਾਰ ਦੋਵੇਂ ਵਿਅਕਤੀਆਂ ਦੀ ਮੌਤ ਹੋ ਹਈ, ਜਦੋਂ ਕਿ ਦੂਜੇ ਵਾਹਨ ’ਚ ਸਵਾਰ ਕਰੀਬ 25-30 ਵਿਅਕਤੀ ਵਾਲ-ਵਾਲ ਬਚ ਗਏ।

ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਸ਼ਹਿਰ 'ਚ ਧਾਰਾ-144 ਲਾਗੂ ਕਰਕੇ ਲਾਈ ਇਹ ਰੋਕ

ਇਹ ਵਿਅਕਤੀ ਨੈਣਾ ਦੇਵੀ ਵਿਖੇ ਮੱਥਾ ਟੇਕਣ ਜਾ ਰਹੇ ਸਨ। ਉਨ੍ਹਾਂ ਨੂੰ ਮੌਕੇ ’ਤੇ ਸਰਕਾਰੀ ਹਸਪਤਾਲ ’ਚ ਪਹੁੰਚਾਇਆ ਗਿਆ, ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਸਨ। ਇਸ ਤੋਂ ਬਾਅਦ ਮੁੱਢਲੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਸਵਿੱਫਟ ਕਾਰ ’ਚ ਸਵਾਰ ਮਰਨ ਵਾਲੇ ਦੋਹਾਂ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ (35) ਵਾਸੀ ਪਿੰਡ ਅਲੌਹਰਾਂ ਅਤੇ ਪ੍ਰਵਾਸੀ ਮਜ਼ਦੂਰ ਨੰਦੂ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਹੁਣ ਸੌਖੀ ਨਹੀਂ ਹੋਵੇਗੀ ਪੰਜਾਬ 'ਚ ਨਕਲੀ ਸ਼ਰਾਬ ਦੀ ਵਿਕਰੀ, ਸਰਕਾਰ ਲਾਗੂ ਕਰੇਗੀ ਇਹ ਪ੍ਰਣਾਲੀ

ਦੱਸਣਯੋਗ ਹੈ ਕਿ ਦੂਜੇ ਵਾਹਨ ’ਚ ਸਵਾਰ ਵਿਅਕਤੀ ਬਾਗੜੀਆਂ ਨੇੜਲੇ ਪਿੰਡ ਰਾਮਪੁਰ ਛੰਨਾਂ ਤੋਂ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ, ਜਿਸ ’ਚ ਨੌਜਵਾਨ ਵਿਅਕਤੀ ਔਰਤਾਂ ਤੇ ਛੋਟੇ ਛੋਟੇ ਬੱਚੇ ਵੀ ਸਵਾਰ ਸਨ। ਰਾਹ 'ਚ ਇਹ ਲੋਕ ਹਾਦਸੇ ਦਾ ਸ਼ਿਕਾਰ ਹੋ ਗਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News