ਪਟਿਆਲਾ 'ਚ ਭਿਆਨਕ ਹਾਦਸੇ ਦੌਰਾਨ ਕੁੜੀ ਦੀ ਮੌਤ, ਪਿਤਾ ਤੇ ਭੈਣ ਜ਼ਖਮੀਂ

Monday, Aug 10, 2020 - 01:35 PM (IST)

ਪਟਿਆਲਾ 'ਚ ਭਿਆਨਕ ਹਾਦਸੇ ਦੌਰਾਨ ਕੁੜੀ ਦੀ ਮੌਤ, ਪਿਤਾ ਤੇ ਭੈਣ ਜ਼ਖਮੀਂ

ਪਟਿਆਲਾ (ਬਲਜਿੰਦਰ) : ਰਾਜਪੁਰਾ ਰੋਡ ’ਤੇ ਸਥਿਤ ਵਰਧਮਾਨ ਹਸਪਤਾਲ ਕੋਲ ਇਕ ਤੇਜ਼ ਰਫ਼ਤਾਰ ਮਹਿੰਦਰਾ ਪਿਕਅਪ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਸੁਖਵਿੰਦਰ ਕੌਰ ਨਾਂ ਦੀ ਕੁੜੀ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਪਿਤਾ ਅਤੇ ਭੈਣ ਜ਼ਖਮੀਂ ਹੋ ਗਏ। ਪੁਲਸ ਨੇ ਇਸ ਮਾਮਲੇ ’ਚ ਅਣਪਛਾਤੇ ਡਰਾਈਵਰ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਪੁਲਸ ਨੂੰ ਨਿਰਭੈ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਗਾਂਧੀ ਕਾਲੋਨੀ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀਆਂ ਧੀਆਂ ਸੁਖਪ੍ਰੀਤ ਕੌਰ ਤੇ ਜਸਪ੍ਰੀਤ ਕੌਰ ਨਾਲ ਸਕੂਟਰੀ ’ਤੇ ਜਾ ਰਿਹਾ ਸੀ, ਜਿੱਥੇ ਵਰਧਮਾਨ ਹਸਪਤਾਲ ਕੋਲ ਇਕ ਤੇਜ਼ ਰਫ਼ਤਾਰ ਮਹਿੰਦਰਾ ਪਿਕਅਪ ਨੇ ਉਸ ਦੀ ਧੀ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਸੁਖਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਨੂੰ ਕਾਫੀ ਸੱਟਾਂ ਲੱਗੀਆਂ ਹਨ।
 


author

Babita

Content Editor

Related News