ਟਰੈਕਟਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ''ਚ ਇਕ ਵਿਅਕਤੀ ਦੀ ਦਰਦਨਾਕ ਮੌਤ

Monday, Dec 02, 2024 - 01:16 PM (IST)

ਟਰੈਕਟਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ''ਚ ਇਕ ਵਿਅਕਤੀ ਦੀ ਦਰਦਨਾਕ ਮੌਤ

ਪਾਇਲ (ਵਿਨਾਇਕ)- ਪਾਇਲ ਸਬ-ਡਵੀਜ਼ਨ ਅਧੀਨ ਪੈਂਦੇ ਥਾਣਾ ਮਲੌਦ ਦੇ ਪਿੰਡ ਗੋਸਲਾ ਨੇੜੇ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿਚ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਬਾਅਦ ਵਿਚ ਮ੍ਰਿਤਕ ਦੀ ਪਛਾਣ ਸਿੰਗਾਰਾ ਖ਼ਾਨ ਪੁੱਤਰ ਸਵ. ਡੋਗਰ ਖਾਨ ਵਾਸੀ ਪਿੰਡ ਧੌਲ ਕਲਾ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਗੋਲ਼ੀਆਂ

ਸ਼ਿਕਾਇਤਕਰਤਾ ਸਰਦਾਰ ਖਾਨ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਹ ਆਪਣੀ ਮਾਸੀ ਦੇ ਲੜਕੇ ਸੰਦੀਕ ਖਾਨ ਪੁੱਤਰ ਮਲਦੀਨ ਖਾਨ ਵਾਸੀ ਪਿੰਡ ਅਲਵੇਲਪੁਰਾ ਜ਼ਿਲਾ ਮਾਲੇਰਕੋਟਲਾ ਨਾਲ ਆਪਣੇ ਪਲਟੀਨਾ ਮੋਟਰਸਾਈਕਲ 'ਤੇ ਅਤੇ ਉਸ ਦਾ ਛੋਟਾ ਭਰਾ ਸਿੰਗਾਰਾ ਖਾਨ ਅਪਣੇ ਮੋਟਰਸਾਈਕਲ 'ਤੇ ਪਿੰਡ ਅਲਵੇਲਪੁਰਾ ਜ਼ਿਲ੍ਹਾ ਮਾਲੇਰਕੋਟਲਾ ਸਿਰਾਜ ਖਾਨ ਦੇ ਘਰ ਮੱਝਾ ਦੇਖਣ ਜਾ ਰਹੇ ਸੀ। ਇਸੇ ਦੌਰਾਨ ਜਦੋਂ ਉਹ ਪਿੰਡ ਗੋਸਲਾ ਨੇੜੇ ਗੁੱਗਾ ਮਾੜੀ ਕੋਲ ਪੁੱਜੇ ਤਾਂ ਰਾਮਗੜ੍ਹ ਸਰਦਾਰਾ ਵੱਲੋਂ ਆ ਰਹੀ ਸੋਨਾਲੀਕਾ ਟਰੈਕਟਰ-ਟਰਾਲੀ ਦੇ ਡਰਾਈਵਰ ਹਨੀਫ਼ ਖਾਨ ਨੇ ਆਪਣਾ ਮੋਬਾਈਲ ਫ਼ੋਨ ਸੁਣਦੇ ਹੋਏ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਆਪਣੀ ਟਰੈਕਟਰ-ਟਰਾਲੀ ਨੂੰ ਉਸਦੇ ਭਰਾ ਦੇ ਮੋਟਰਸਾਈਕਲ ਵਿੱਚ ਮਾਰੀ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਉਸ ਦਾ ਛੋਟਾ ਭਰਾ ਸਿੰਗਾਰਾ ਖਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਲੌਦ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀਆਂ ਉਮੀਦਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ 'ਤਾ ਚੰਨ, ਨਹੀਂ ਪਤਾ ਸੀ ਹੋਵੇਗਾ ਇਹ ਕੁਝ

ਕੀ ਕਹਿੰਦੇ ਹਨ ਪੁਲਸ ਜਾਂਚ ਅਧਿਕਾਰੀ?

ਇਸ ਸਬੰਧੀ ਜਦੋਂ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ਗੁਰਮੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਟਰੈਕਟਰ-ਟਰਾਲੀ ਚਾਲਕ ਹਨੀਫ਼ ਖਾਨ ਦੇ ਖ਼ਿਲਾਫ਼ ਧਾਰਾ 281,106,324 (4) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News