ਫਗਵਾੜਾ 'ਚ ਵਾਪਰੇ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

Saturday, Jan 28, 2023 - 11:04 AM (IST)

ਫਗਵਾੜਾ 'ਚ ਵਾਪਰੇ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

ਫਗਵਾੜਾ (ਮੁਨੀਸ਼) : ਫਗਵਾੜਾ 'ਚ ਹੁਸ਼ਿਆਰਪੁਰ ਰੋਡ 'ਤੇ ਸ਼ਨੀਵਾਰ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ 2 ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਸ ਮੁਲਾਜ਼ਮਾਂ ਨੂੰ ਮਿਲਿਆ ਤੋਹਫ਼ਾ, ਸਭ ਦੇ ਚਿਹਰਿਆਂ 'ਤੇ ਆਈ ਰੌਣਕ

PunjabKesari

ਜਾਣਕਾਰੀ ਮੁਤਾਬਕ ਉਕਤ ਸਾਰੇ ਨੌਜਵਾਨ ਬਠਿੰਡਾ ਅਤੇ ਬਰਨਾਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮਰਨ ਵਾਲੇ ਨੌਜਵਾਨਾਂ ਸਮੇਤ ਜ਼ਖਮੀ ਹੋਏ ਨੌਜਵਾਨ ਫੋਟੋਗ੍ਰਾਫ਼ੀ ਦਾ ਕੰਮ ਕਰਦੇ ਸਨ।

ਇਹ ਵੀ ਪੜ੍ਹੋ : ਡੇਰਾਬੱਸੀ 'ਚ ਰਾਤ ਵੇਲੇ ਵਾਪਰੀ ਵੱਡੀ ਵਾਰਦਾਤ, ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਮਾਰ ਦਿੱਤੀ ਗੋਲੀ

PunjabKesari

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਦੌਰਾਨ 2 ਨੌਜਵਾਨਾਂ ਦੀ ਤਾਂ ਮੌਤ ਹੋ ਗਈ, ਜਦੋਂ ਕਿ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਚਾਰੇ ਨੌਜਵਾਨ ਬੁਰੀ ਤਰ੍ਹਾਂ ਕਾਰ 'ਚ ਫਸ ਗਏ, ਜਿਨ੍ਹਾਂ ਨੂੰ ਬੜੀ ਮੁਸ਼ੱਕਲ ਤੋਂ ਬਾਅਦ ਬਾਹਰ ਕੱਢਿਆ ਗਿਆ ਪਰ ਇਸ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News